ਭੀਖੀ/ਮਾਨਸਾ, 2 ਫਰਵਰੀ (ਪੰਜਾਬ ਪੋਸਟ – ਕਮਲ ਜ਼ਿੰਦਲ) – ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜਿਲ੍ਹਾ ਪ੍ਰਧਾਨ ਬਲਵੀਰ ਸਿੰਘ ਬੱਛੋਆਣਾ ਦੀ ਅਗਵਾਈ
ਹੇਠ 4 ਫਰਵਰੀ ਨੂੰ ਇਕ ਅਹਿਮ ਮੀਟਿੰਗ ਕੀਤੀ ਜਾ ਰਹੀ ਹੈ।ਸ਼਼੍ਰੋਮਣੀ ਅਕਾਲੀ (ਅ) ਦੇ ਜਰਨਲ ਸਕੱਤਰ ਸੁਖਚੈਨ ਸਿੰਘ ਅਤਲਾ ਨੇ ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪਾਰਟੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 12 ਫਰਵਰੀ ਨੂੰ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸੰਤ ਬਾਬਾ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦਾ ਜਨਮ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ।ਇਸ ਵਿਚ ਸ਼ਾਮਲ ਹੋਣ ਲਈ ਜਿਲ੍ਹਾ ਮਾਨਸਾ ਦੇ ਅਹੁੱਦੇਦਾਰਾਂ ਦੀਆਂ ਡਿਊਟੀਆਂ ਲਗਾਉਣ ਲਈ 4 ਫਰਵਰੀ ਨੂੰ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਭੀਖੀ ਵਿਖੇ ਸਵੇਰੇ 10.00 ਵਜੇ ਮੀਟਿੰਗ ਰੱਖੀ ਗਈ ਹੈ।ਜਿਸ ਵਿੱਚ ਫਤਿਹਗੜ੍ਹ ਸਾਹਿਬ ਜਾਣ ਸਬੰਧੀ ਅਤੇ ਜਿਲ੍ਹੇ ਦੇ ਪਿੰਡ ਕਿਸ਼ਨਗੜ੍ਹ ਫਰਵਾਹੀ ਵਿਖੇ ਚੱਲ ਰਹੇ ਵਿਵਾਦ ਸਬੰਧੀ ਵੀ ਵਿਚਾਰ ਕੀਤਾ ਜਾਵੇਗਾ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ …
Punjab Post Daily Online Newspaper & Print Media