ਅੰਮ੍ਰਿਤਸਰ, 2 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਦੇਸ਼ ਦੀ ਆਜ਼ਾਦੀ ਦੀ ਲੜਾਈ ਵਿਚ ਵੱਡਾ ਯੋਗਦਾਨ ਪਾਉਣ ਵਾਲੇ ਜ਼ਲ੍ਹਿਆਂ ਵਾਲਾ ਬਾਗ ਸਾਕੇ ਦੇ
ਸ਼ਤਾਬਦੀ ਸਮਾਗਮ ਸ਼ਹੀਦਾਂ ਦੀ ਭਾਵਨਾ ਨੂੰ ਸਮਰਪਿਤ ਹੋਣਗੇ, ਤਾਂ ਕਿ ਦੇਸ਼ ਦੀ ਨਵੀਂ ਪੀੜ੍ਹੀ ਤੱਕ ਸ਼ਹੀਦਾਂ ਦਾ ਸੰਦੇਸ਼ ਪੁੱਜਦਾ ਕੀਤਾ ਜਾ ਸਕੇ।ਉਕਤ ਸਬਦਾਂ ਦਾ ਪ੍ਰਗਟਾਵਾ ਸੈਰ ਸਪਾਟਾ ਵਿਭਾਗ ਪੰਜਾਬ ਦੇ ਸੈਕਟਰੀ ਵਿਕਾਸ ਪ੍ਰਤਾਪ ਸਿੰਘ ਨੇ ਅੰਮ੍ਰਿਤਸਰ ਵਿਖੇ ਪੰਜਾਬ ਸਰਕਾਰ ਵਲੋਂ ਗਠਿਤ ਕੀਤੀ ਗਈ ਕਮੇਟੀ ਦੇ ਮੈਂਬਰਾਂ ਨਾਲ ਕੀਤੀ ਮੀਟਿੰਗ ਵਿਚ ਕੀਤਾ।ਉਨਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਇੱਛਾ ਹੈ ਕਿ ਇਹ ਪ੍ਰੋਗਰਾਮ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ਵਿਚ ਲੜੀਵਾਰ ਚੱਲਣ।
ਜਿਲ੍ਹੇ ਦੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਦੀ ਅਗਵਾਈ ਹੇਠ ਗਠਿਤ ਕੀਤੀ ਗਈ ਉਕਤ ਕਮੇਟੀ ਮੈਂਬਰਾਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਉਨਾਂ ਸਾਕੇ ਸਬੰਧੀ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ਵਿਚ ਸਾਕੇ ਦੀ ਮਹੱਤਤਾ ਨੂੰ ਦਰਸਾਉਂਦੇ ਨਾਟਕ, ਡਰਾਮੇ, ਦਸਤਾਵੇਜ਼ੀ ਫਿਲਮਾਂ, ਰੌਸਨੀ ਤੇ ਆਵਾਜ਼ ਸ਼ੋਅ, ਯੂਥ ਫੈਸਟੀਵਲ, ਮੈਰਾਥਨ ਕਰਵਾਉਣ ਦਾ ਫੈਸਲਾ ਕੀਤਾ।ਇਸ ਤੋਂ ਇਲਾਵਾ ਵੱਡੇ ਲੇਖਕਾਂ ਕੋਲੋਂ ਸਾਕੇ ਸਬੰਧੀ ਖੋਜ ਭਰਪੂਰ ਕਿਤਾਬਾਂ ਲਿਖਵਾਉਣ ਅਤੇ ਢਾਡੀ ਜਥਿਆਂ ਕੋਲੋਂ ਵਾਰ ਗਾਇਨ ਦੇ ਰੂਪ ਵਿਚ ਪ੍ਰਚਾਰ ਪਿੰਡ-ਪਿੰਡ ਕਰਵਾਉਣ ਦਾ ਫੈਸਲਾ ਵੀ ਮੀਟਿੰਗ ਵਿਚ ਕੀਤਾ ਗਿਆ।
ਇਸ ਮੌਕੇ ਨਗਰ ਨਿਗਮ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ, ਵਧੀਕ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ ਰਵਿੰਦਰ ਸਿੰਘ, ਸਹਾਇਕ ਕਮਿਸ਼ਨਰ ਅਲਕਾ ਕਾਲੀਆ, ਸਹਾਇਕ ਕਮਿਸ਼ਨਰ ਸ਼ਿਵਰਾਜ ਸਿੰਘ ਬੱਲ, ਏ.ਡੀ.ਸੀ.ਪੀ ਜਗਜੀਤ ਸਿੰਘ ਵਾਲੀਆ, ਰਵਿੰਦਰ ਸਿੰਘ ਰੌਬਿਨ, ਕੇਵਲ ਧਾਲੀਵਾਲ, ਅਜਮੇਰ ਸਿੰਘ ਬਰਾੜ (ਨਾਟਸ਼ਾਲਾ), ਯੂਨੀਵਰਸਿਟੀ ਦੇ ਰਜਿਸਟਰਾਰ ਅਤੇ ਹੋਰ ਮੈਂਬਰ ਵੀ ਹਾਜਰ ਸਨ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …
Punjab Post Daily Online Newspaper & Print Media