ਸਮਰਾਲਾ, 2 ਫਰਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਮਰਾਲਾ ਵਿਖੇ ਛੇਵੀਂ ਸਲਾਨਾ ਅਥਲੈਟਿਕਸ ਮੀਟ ਅਤੇ ਸਲਾਨਾ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਦੀ ਪ੍ਰਧਾਨਗੀ ਪ੍ਰਿੰਸੀਪਲ ਗੁਰਦੀਪ ਸਿੰਘ ਰਾਏ ਨੇ ਕੀਤੀ।ਸਮਾਗਮ ਦਾ ਰਸਮੀ ਉਦਘਾਟਨ ਹਲਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੇ ਗੁਬਾਰੇ ਛੱਡ ਕੇ ਕੀਤਾ।ਉਨ੍ਹਾਂ ਨੇ ਸਮੂਹ ਸਟਾਫ਼, ਪੀ.ਟੀ.ਏ ਕਮੇਟੀ, ਐਸ.ਐਮ.ਸੀ ਮੈਂਬਰਾਂ ਦੇ ਯੋਗਦਾਨ ਦੀ ਸ਼ਲਾਘਾ ਕਰਦੇ ਹੋਏ ਹਰ ਸਮੇਂ ਸਕੂਲ ਨੂੰ ਆਪਣੇ ਸਹਿਯੋਗ ਦਾ ਭਰੋਸਾ ਦਵਾਇਆ।ਪੀ.ਟੀ.ਏ ਕਮੇਟੀ ਪ੍ਰਧਾਨ ਸ਼੍ਰੀਮਤੀ ਅੰਮ੍ਰਿਤਪਾਲ ਕੌਰ ਢਿੱਲੋਂ, ਐਸ.ਐਮ.ਸੀ ਪ੍ਰਧਾਨ ਰਜਿੰਦਰ ਕੁਮਾਰ, ਕਰਨਵੀਰ ਸਿੰਘ ਢਿੱਲੋਂ ਵੀ ਹਾਜ਼ਰ ਸਨ। ਸਮਾਰੋਹ ਵਿੱਚ ਜਿਥੇ ਬੱਚਿਆਂ ਨੇ ਰੰਗਾ-ਰੰਗ ਵੰਨਗੀਆਂ ਵਿੱਚ ਹਿੱਸਾ ਲਿਆ, ਉਥੇ ਰੱਸਾ-ਕਸੀ, ਰਿਲੇਅ ਰੇਸ, ਫਰੌਗ ਰੇਸ, ਮਟਕਾ ਰੇਸ, ਲੈਗ ਰੇਸ, ਸਕਿੰਪਿੰਗ, ਵਾਕਿੰਗ, ਸ਼ਾਟਪੁੱਟ, ਲੰਬੀ ਛਾਲ, ਲੰਗੜੀ ਰੇਸ ਆਦਿ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ। ਵਿਦਿਅਕ ਅਤੇ ਖੇਡਾਂ ਦੇ ਖੇਤਰ ਵਿੱਚ ਪ੍ਰਾਪਤੀਆਂ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।ਪ੍ਰੋਗਰਾਮ ਦਾ ਮੁੱਖ ਆਕਰਸ਼ਣ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਪੇਸ਼ ਕੀਤਾ ਗਿਆ ਗਿੱਧਾ ਅਤੇ ਭੰਗੜਾ ਰਿਹਾ।ਇਸ ਮੌਕੇ ਪ੍ਰਿੰਸੀਪਲ ਗੁਰਦੀਪ ਸਿੰਘ ਰਾਏ ਨੇ ਬੱਚਿਆਂ ਨੂੰ ਹਰ ਖੇਤਰ `ਚ ਸ਼ਮੂਲੀਅਤ ਲਈ ਪ੍ਰੇਰਿਤ ਕਰਦੇ ਹੋਏ ਸਮੂਹ ਸਟਾਫ਼ ਦਾ ਇਸ ਪ੍ਰੋਗਰਾਮ ਦੇ ਸਫ਼ਲ ਆਯੋਜਨ `ਚ ਪਾਏ ਯੋਗਦਾਨ ਲਈ ਧੰਨਵਾਦ ਕੀਤਾ। ਸਮਾਗਮ ਦੌਰਾਨ ਹਲਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਅਤੇ ਇਲਾਕੇ ਦੀਆਂ ਹੋਰ ਸਖਸ਼ੀਅਤਾਂ ਵਲੋਂ ਸਕੂਲ ਦੀਆਂ ਕਰੀਬ 500 ਵਿਦਿਆਰਥਣਾਂ ਨੂੰ ਟਰਾਫ਼ੀਆਂ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …