ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਮੇਅਰ ਕਰਮਜੀਤ ਸਿੰਘ ਰਿੰਟੂ, ਡਾ: ਰਾਜ ਕੁਮਾਰ ਵੇਰਕਾ ਐਮ.ਐਲ.ਏ, ਰਮਨ ਬਖਸ਼ੀ
ਸੀਨੀਅਰ ਡਿਪਟੀ ਮੇਅਰ ਵਲੋਂ ਵਾਰਡ ਨੰਬਰ 84 ਜਵਾਲਾ ਨਗਰ, ਨਰਾਇਣਗੜ੍ਹ ਛੇਹਰਟਾ ਵਿਖੇ ਟਿਊਬਵੈਲ ਦਾ ਅਤੇ ਵਾਰਡ ਨੰਬਰ 3 ਦੇ ਇਲਾਕੇ ਗੁਰੂ ਰਾਮਦਾਸ ਨਗਰ ਵਿਖੇ ਸੜਕ ਬਨਾੳਣ ਦੇ ਕੰਮ ਦਾ ਸ਼ੁਭਅਰੰਭ ਕੀਤਾ ਗਿਆ।ਇਸ ਸਮੇਂ ਬਲਜੀਤ ਸਿੰਘ ਕੌਂਸਲਰ, ਗੁਰਨਾਮ ਸਿੰਘ ਲਹਿਰੀ, ਬੂਟਾ ਰਾਮ, ਨਗਰ ਨਿਗਮ ਦੇ ਅਧਿਕਾਰੀ, ਕਰਮਚਾਰੀ ਅਤੇ ਕਾਫੀ ਗਿਣਤੀ ਵਿਚ ਇਲਾਕਾ ਨਿਵਾਸੀ ਮੌਜੂਦ ਸਨ।
ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਵਿਧਾਇਕ ਡਾ. ਰਾਜ ਕੁਮਾਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ਼ਹਿਰ ਦੇ ਤਕਰੀਬਨ ਹਰ ਕੋਣੇ ਵਿਚ ਵਿਕਾਸ ਕਾਰਜ ਚਲ ਰਹੇ ਹਨ।ਇਸੇ ਸਿਲਸਿਲੇ ਵਿਚ ਅੱਜ ਵਾਰਡ ਨੰ. 84 ਦੇ ਇਲਾਕੇ ਜਵਾਲਾ ਨਗਰ ਵਿਖੇ ਪੀਣ ਵਾਲੇ ਪਾਣੀ ਦੀ ਕਿੱਲਤ ਨੂੰ ਦੂਰ ਕਰਨ ਲਈ ਨਵੇਂ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ ਹੈ।ਉਨਾਂ ਕਿਹਾ ਕਿ ਸ਼ਹਿਰ ਵਿਚ ਆਰੰਭੇ ਗਏ ਵਿਕਾਸ ਦੇ ਕੰਮ ਨਿਰਧਾਰਤ ਸਮੇਂ ਵਿਚ ਹੀ ਮੁਕੰਮਲ ਕਰਵਾਏ ਜਾਣਗੇ ਤਾਂ ਜੋ ਲੋਕਾਂ ਨੂੰ ਸੁਖ ਸਹੂਲ਼ਤਾਂ ਮਿਲ ਸਕਣ।
ਇਸੇ ਤਰਾਂ ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਵਿਧਾਇਕ ਸੁਨੀਲ ਦੱਤੀ ਵਲੋਂ ਵਾਰਡ ਨੰ. 18 ਦੇ ਇਲਾਕਾ ਜਵਾਹਰ ਨਗਰ ਗਲੀ ਨੰ. 1 ਵਿਖੇ ਸੜਕ ਬਨਾੳਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਕੌਂਸਲਰ ਸੰਦੀਪ ਰਿੰਕਾ, ਨਗਰ ਨਿਗਮ ਦੇ ਅਧਿਕਾਰੀ, ਕਰਮਚਾਰੀ ਅਤੇ ਕਾਫੀ ਗਿਣਤੀ ਵਿਚ ਇਲਾਕਾ ਨਿਵਾਸੀ ਮੌਜੂਦ ਰਹੇ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media