ਪਠਾਨਕੋਟ, 3 ਫਰਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪਠਾਨਕੋਟ-ਕਮ-ਜਿਲ੍ਹਾ ਚੋਣਕਾਰ ਅਫਸਰ ਰਾਮਵੀਰ ਦੀ ਪ੍ਰਧਾਨਗੀ ਵਿੱਚ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਹਾਲ ਨੰਬਰ-118 ਵਿੱਚ ਵਿਧਾਨ ਸਭਾ ਚੋਣ ਹਲਕਾ 001-ਸੁਜਾਨਪੁਰ ਅਤੇ 002-ਭੋਆ (ਅ.ਜ.) ਦੇ ਬੀ.ਐਲ.ਓ, ਸੁਪਰਵਾਈਜਰਾਂ, ਆਰ.ਓ ਅਤੇ ਏ.ਆਰ.ਓ ਨਾਲ ਇੱਕ ਵਿਸ਼ੇਸ ਮੀਟਿੰਗ ਕੀਤੀ ਗਈ।ਇਸ ਸਮੇਂ ਕੁਲਵੰਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜਿਲ੍ਹਾ ਚੋਣਕਾਰ ਅਫਸ਼ਰ, ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਪਿਰਥੀ ਸਿੰਘ ਸਹਾਇਕ ਕਮਿਸ਼ਨਰ ਜਨਰਲ, ਸਰਬਜੀਤ ਸਿੰਘ ਤਹਿਸੀਲਦਾਰ ਚੋਣਾਂ ਪਠਾਨਕੋਟ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਮੀਟਿੰਗ ਦੋਰਾਨ ਰਾਮਵੀਰ ਡਿਪਟੀ ਕਮਿਸ਼ਨਰ ਪਠਾਨਕੋਟ-ਕਮ-ਜਿਲ੍ਹਾ ਚੋਣਕਾਰ ਅਫਸ਼ਰ ਨੇ ਅਗਾਮੀ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਆਰ.ਓੁ ਅਤੇ ਸੁਪਰਵਾਈਜਰਾਂ ਨੂੰ ਕਿਹਾ ਕਿ ਵੋਟਰ ਸੂਚੀਆਂ ਦੀ ਚੱਲ ਰਹੀ ਸੁਧਾਈ ਵਿੱਚ ਆਪਣੇ ਟੀਚਿਆਂ ਨੂੰ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਦਿਵਿਆਂਗ ਵਿਅਕਤੀਆਂ ਅਤੇ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਨੋਜਵਾਨਾਂ ਜਿਨ੍ਹਾਂ ਦੀ ਵੋਟ ਅੱਜ ਤੱਕ ਨਹੀਂ ਬਣੀ ਹੈ ਉਨ੍ਹਾਂ ਨਾਲ ਤਾਲਮੇਲ ਕਰ ਕੇ ਵੱਧ ਤੋਂ ਵੱਧ ਵੋਟ ਰਜਿਸਟ੍ਰੇਸ਼ਨ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਦਿਵਿਆਂਗ ਵਿਅਕਤੀ ਜਿਸ ਦੀ ਵੋਟ ਲਈ ਰਜਿਸਟ੍ਰੇਸਨ ਨਹੀਂ ਹੋਈ ਹੈ ਉਹ ਵਿਅਕਤੀ ਆਪਣੇ ਖੇਤਰ ਦੇ ਬੀ.ਐਲ.ਓ ਨਾਲ ਸੰਪਰਕ ਕਰਕੇ ਆਪਣੀ ਰਜਿਸਟ੍ਰੇਸਨ ਕਰਵਾ ਸਕਦਾ ਹੈ ਤਾਂ ਜੋ ਅਗਾਮੀ ਲੋਕ ਸਭਾ ਦੀਆਂ ਆਮ ਚੋਣਾਂ-2019 ਦੇ ਦੋਰਾਨ ਦਿਵਿਆਂਗ ਵੋਟਰਾਂ ਨੂੰ ਉਨ੍ਹਾਂ ਦੇ ਪੋਲਿੰਗ ਬੂਥ `ਤੇ ਹੀ ਜਰੂਰਤ ਦੇ ਅਨੁਸਾਰ ਸਹੂਲਤ ਮੂਹਈਆ ਕਰਵਾਈ ਜਾ ਸਕੇ।
ਇਸ ਮੋਕੇ ਤੇ ਉਪਰੋਕਤ ਵਿਧਾਨ ਸਭਾ ਹਲਕੇ ਦੀਆਂ ਬੀ.ਐਲ.ਓੁ ਵੱਲੋਂ ਉਨ੍ਹਾਂ ਨੂੰ ਖੇਤਰ ਵਿੱਚ ਆ ਰਹੀਆਂ ਸਮੱਸਿਆਵਾਂ ਵੀ ਦੱਸੀਆਂ ਗਈਆਂ ਜਿਸ ਦੀ ਕਾਰਵਾਈ ਵਿੱਚ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣਕਾਰ ਅਫਸ਼ਰ ਪਠਾਨਕੋਟ ਵੱਲੋਂ ਭਰੋਸਾ ਦਵਾਇਆ ਗਿਆ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …