Sunday, December 22, 2024

‘ਆਪ‘ ਆਗੂਆਂ ਨੇ ਹਰੀਕੇ ਪੱਤਣ ਹੈਡ ਵਰਕਸ ਦਾ ਕੀਤਾ ਦੌਰਾ

ਪੰਜਾਬ ਦੇ ਲੋਕਾਂ ਨੂੰ ਪੀਣ ਯੋਗ ਸਾਫ਼ ਪਾਣੀ ਮੁਹੱਈਆ ਕਰਵਾਉਣ ਦਾ ਮੁੱਦਾ ਚੁੱਕਿਆ
ਅੰਮ੍ਰਿਤਸਰ, 4 ਫਰਵਰੀ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਵਿਚ ਪੀਣ ਯੋਗ ਪਾਣੀ ਦੇ ਦੂਸ਼ਿਤ ਹੋਣ ਅਤੇ ਮਾਲਵਾ ਖੇਤਰ PUNJ0402201902ਵਿਚ ਲੋਕਾਂ ਨੂੰ ਗੰਦਾ ਪਾਣੀ ਪੀਣ ਲਈ ਮਜਬੂਰ ਕਰਨ ਲਈ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਸਰਕਾਰ ਦੀਆਂ ਇਨ੍ਹਾਂ ਨੀਤੀਆਂ ਕਾਰਨ ਹਜ਼ਾਰਾਂ ਲੋਕ ਮਾਰੂ ਬਿਮਾਰੀਆਂ ਦੇ ਸ਼ਿਕਾਰ ਹੋ ਰਹੇ ਹਨ।
ਹਰੀਕੇ ਪੱਤਣ ਹੈਡ ਵਰਕਸ ਦਾ ਦੌਰਾ ਕਰਨ ਉਪਰੰਤ ਪਾਰਟੀ ਹੈਡਕੁਆਟਰ ਤੋਂ ਜਾਰੀ ਬਿਆਨ ਵਿਚ ਵਿਧਾਇਕ ਅਤੇ ਕਿਸਾਨ ਵਿਂਗ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਅਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਡਿਪਟੀ ਆਗੂ  ਸਰਬਜੀਤ ਕੌਰ ਮਾਣੂੰਕੇ ਨੇ ਸਥਾਨਕ ਆਗੂਆਂ ਦੀ ਹਾਜ਼ਰੀ ਵਿਚ ਕਿਹਾ ਕਿ ਇਸ ਖੇਤਰ ਦੇ ਲੋਕ ਅਜਿਹਾ ਪਾਣੀ ਪੀਣ ਲਈ ਮਜਬੂਰ ਹਨ ਜੋ ਕਿ ਮਨੁੱਖ ਤਾਂ ਕੀ ਜਾਨਵਰਾਂ ਦੇ ਪੀਣ ਯੋਗ ਵੀ ਨਹੀਂ ਹੈ।ਉਨ੍ਹਾਂ ਕਿਹਾ ਕਿ ਇਹ ਸਥਿਤੀ ਸਰਕਾਰਾਂ ਦੇ ਲੋਕ ਮੁੱਦਿਆਂ ਸੰਬੰਧੀ ਗੰਭੀਰਤਾ ਦੀ ਘਾਟ ਕਾਰਨ ਉਤਪੰਨ ਹੋਈ ਹੈ।ਜਿਸ ਕਾਰਨ ਮਾਲਵਾ ਖੇਤਰ ਵਿਚ ਕੈਂਸਰ, ਦਮਾ ਅਤੇ ਹੋਰ ਮਾਰੂ ਬਿਮਾਰੀਆਂ ਫੈਲ ਰਹੀਆਂ ਹਨ।
ਸੰਧਵਾਂ ਨੇ ਕਿਹਾ ਕਿ ਬੁੱਢੇ ਨਾਲੇ ਰਾਹੀਂ ਸਤਲੁਜ ਅਤੇ ਬਿਆਸ ਦਰਿਆਵਾਂ ਵਿਚ ਪੈ ਰਿਹਾ ਪਾਣੀ ਇਸ ਖੇਤਰ ਦੇ ਲੋਕਾਂ ਦੁਆਰਾ ਸਿੰਚਾਈ ਅਤੇ ਪੀਣ ਲਈ ਵਰਤਿਆ ਜਾਂਦਾ ਹੈ।ਉਨ੍ਹਾਂ ਕਿਹਾ ਕਿ ਗੰਦੇ ਨਾਲੇ ਦਾ ਪਾਣੀ ਸਤਲੁਜ ਅਤੇ ਬਿਆਸ ਦਰਿਆਵਾਂ ਵਿਚ ਪੈਣ ਕਾਰਨ ਪਾਣੀ ਦਾ ਪ੍ਰਦੂਸ਼ਣ ਪੱਧਰ ਬਹੁਤ ਵਧ ਗਿਆ ਹੈ, ਜੋ ਪ੍ਰਦੂਸ਼ਣ ਦੇ ਰਾਸ਼ਟਰੀ ਪੱਧਰ ਨਾਲੋਂ 1.5 ਪ੍ਰਤੀਸ਼ਤ ਵੱਧ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਪਾਣੀ ਵਿਚਲੇ ਜੀਵਾਂ ਦੇ ਜੀਵਨ ‘ਤੇ ਵੀ ਅਸਰ ਪੈ ਰਿਹਾ ਹੈ।
ਸੰਤ ਸੀਚੇਵਾਲ ਵਲੋਂ ਪੇਸ਼ ਕੀਤੀ ਰਿਪੋਰਟ ਦਾ ਹਵਾਲਾ ਦਿੰਦਿਆਂ ਸੰਧਵਾਂ ਨੇ ਕਿਹਾ ਕਿ ਇਸ ਰਾਹੀਂ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਦਾਅਵਿਆਂ ਦੀ ਫ਼ੂਕ ਨਿਕਲੀ ਹੈ।ਜਿਸ ਵਿਚ ਬੋਰਡ ਦੇ ਚੇਅਰਮੈਨ ਨੇ ਖ਼ੁਦ ਮੰਨਿਆ ਹੈ ਕਿ ਇਸ ਖੇਤਰ ਵਿਚ ਲੋਕਾਂ ਨੂੰ ਪ੍ਰਦੂਸ਼ਿਤ ਪਾਣੀ ਮੁਹੱਈਆ ਕੀਤਾ ਜਾ ਰਿਹਾ ਹੈ।
ਬੀਬੀ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਉਨ੍ਹਾਂ ਨੇ ਪਿਛਲੀ ਸਾਲ ਸਥਾਨਕ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕਰ ਕੇ ਮਾਲਵਾ ਖੇਤਰ ਵਿਚ ਪੀਣ ਵਾਲੇ ਪਾਣੀ ਦੇ ਪ੍ਰਦੂਸ਼ਿਤ ਹੋਣ ਦਾ ਮੁੱਦਾ ਚੁੱਕਿਆ ਸੀ।ਪ੍ਰੰਤੂ ਇਸ ਸੰਬੰਧੀ ਕੋਈ ਕਾਰਵਾਈ ਨਹੀਂ ਕੀਤੀ ਗਈ।ਉਨ੍ਹਾਂ ਕਿਹਾ ਕਿ ਇਸ ਸੰਬੰਧੀ ਪਾਰਟੀ ਪਹਿਲਾਂ ਤੋ ਹੀ ਨੈਸ਼ਨਲ ਗਰੀਨ ਟ੍ਰਿਬਿਊਨਲ ਨੂੰ ਪ੍ਰਦੂਸ਼ਿਤ ਪਾਣੀ ਨਾਲ ਮਨੁੱਖਾਂ ਅਤੇ ਜੀਵਾਂ `ਤੇ ਪੈ ਰਹੇ ਮਾੜੇ ਪ੍ਰਭਾਵ ਬਾਰੇ ਦੱਸ ਚੁੱਕੀ ਹੈ।
‘ਆਪ‘ ਆਗੂਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਹੁਣ ਵੀ ਇਸ ਸੰਬੰਧੀ ਕੋਈ ਕਦਮ ਨਾ ਉਠਾਏ ਤਾਂ ਆਮ ਆਦਮੀ ਪਾਰਟੀ (ਆਪ) ਪੰਜਾਬ ਇਸ ਮੁੱਦੇ ਨੂੰ ਲੋਕਾਂ ਦੀ ਸਹਾਇਤਾ ਨਾਲ ਗਲੀ-ਗਲੀ ਲੈ ਕੇ ਜਾਵੇਗੀ ਅਤੇ ਸਰਕਾਰ ਦੇ ਨੁਮਾਇੰਦਿਆਂ ਨੂੰ ਘੇਰੇਗੀ।ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਦੇ ਪਾਣੀ ਸਰੋਤਾਂ ਨੂੰ ਗੰਦਲਾ ਕਰ ਰਹੇ ਵਿਅਕਤੀਆਂ ਅਤੇ ਸੰਸਥਾਵਾਂ `ਤੇ ਨਕੇਲ ਕੱਸਦੇ ਹੋਏ ਸੂਬੇ ਦੇ ਲੋਕਾਂ ਨੂੰ ਪੀਣ ਯੋਗ ਸਾਫ਼ ਪਾਣੀ ਮੁਹੱਈਆ ਕਰਵਾਏ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply