ਭੀਖੀ/ਮਾਨਸਾ, 4 ਫਰਵਰੀ (ਪੰਜਾਬ ਪੋਸਟ- ਕਮਲ ਜ਼ਿੰਦਲ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋ ਐਲਾਨੇ ਗਏ ਬੀ.ਏ. ਭਾਗ ਦੂਜਾ ਦੇ ਨਤੀਜੇ
ਵਿੱਚਸਥਾਨਕ ਨੈਸ਼ਨਲ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ ਰਿਹਾ।ਕਾਲਜ ਪ੍ਰਧਾਨ ਹਰੰਬਸ ਦਾਸ ਬਾਵਾ ਅਤੇ ਪ੍ਰਿੰਸੀਪਲ ਸਤਿੰਦਰਪਾਲ ਸਿੰਘ ਢਿਲੋ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਵਧੀਆਂ ਨਤੀਜੇ ਲਈ
ਵਧਾਈ ਦਿੱਤੀ ਅਤੇ ਵਿਦਿਆਰਥੀਆ ਨੂੰ ਹੱਲਾ ਸ਼ੇਰੀ ਦਿੰਦੀਆ ਕਿਹਾ ਕਿ ਵਿਦਿਆਰਥੀਆ ਅਤੇ ਸਮੂਹ ਸਟਾਫ ਦੀ ਮਿਹਨਤ ਅਤੇ ਹਿੰਮਤ ਸਦਕਾ ਵਿਦਿਆਰਥੀਆ ਨੇ ਕਾਲਜ ਅਤੇ ਆਪਣੇ ਮਾਪਿਆ ਦਾ ਨਾ ਰੋਸ਼ਨ ਕੀਤਾ ਹੈ।
ਉਨ੍ਹਾਂ ਜਾਣਕਾਰੀ ਦਿੰਦੀਆ ਦੱਸਿਆ ਕਿ ਵਰਿੰਦਰ ਕੌਰ ਤੇ ਗਗਨਪ੍ਰੀਤ ਸਿੰਘ ਨੇ ਕਾਲਜ ਵਿਚੋ ਪਹਿਲਾ ਸਥਾਨ ਹਾਸ਼ਲ ਕੀਤਾ ਜਦੋ ਕਿ ਰਾਜਿੰਦਰ ਕੌਰ ਤੇ ਅਰਸ਼ਦੀਪ ਦੂਜੇ ਸਥਾਨ ਤੇ ਰਹੇ ਅਤੇ ਅਮਨਦੀਪ ਕੌਰ ਤੇ ਸੋਨੀ ਕੌਰ ਤੀਜੇ ਸਥਾਨ ਤੇ ਰਹੇ।ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ।
Check Also
ਸਰਬਜੀਤ ਸਿੰਘ ਸੰਧੂ ਦੀ ਪੁਸਤਕ ‘ਲੰਮਾ ਪੰਧ ਵਫ਼ਾ ਦਾ‘ ਅਤੇ ‘ਸਾਂਵਲੇ ਰੰਗ ਦੀ ਕੁੜੀ ‘ਤੇ ਚਰਚਾ
ਅੰਮ੍ਰਿਤਸਰ, 27 ਅਪ੍ਰੈਲ (ਦੀਪ ਦਵਿੰਦਰ ਸਿੰਘ) – ਰਾਬਤਾ ਮੁਕਾਲਮਾ ਕਾਵਿ ਮੰਚ ਵੱਲੋਂ ਸਰਬਜੀਤ ਸਿੰਘ ਸੰਧੂ …
Punjab Post Daily Online Newspaper & Print Media