ਅੰਮ੍ਰਿਤਸਰ, 4 ਫ਼ਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਦੀਆਂ ਸਾਲਾਨਾ ਪ੍ਰੀਖਿਆਵਾਂ
’ਚ ਕਾਮਯਾਬੀ ਅਤੇ ਚੰਗੇ ਨੰਬਰਾਂ ਦੇ ਲਈ ਪ੍ਰਮਾਤਮਾ ਦਾ ਓਟ ਆਸਰਾ ਲੈਣ ਵਾਸਤੇ ਸਾਲਾਨਾ ਅਰਦਾਸ ਦਿਵਸ ਕਰਵਾਇਆ ਗਿਆ।
ਸਕੂਲ ’ਚ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਭੋਗ ਪਾਉਣ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਮਾਨ ਸਿੰਘ ਨੇ ਕਿਹਾ ਕਿ ਦੁਨਿਆਵੀ ਸਿੱਖਿਆ ਤੋਂ ਇਲਾਵਾ ਇਸ ਤਰ੍ਹਾਂ ਦੇ ਪ੍ਰੋਗਰਾਮ ਸਕੂਲਾਂ ’ਚ ਬੱਚਿਆਂ ਨੂੰ ਆਪਣੇ ਧਾਰਮਿਕ ਵਿਰਸੇ ਪ੍ਰਤੀ ਸੁਚੇਤ ਬਣਾਉਂਦੇ ਹਨ।ਸਮਾਗਮ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਸ਼ਬਦ ਗਾਇਨ ਕੀਤਾ।
ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਵਿਦਿਆਰਥੀਆਂ ਨੂੰ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਪ੍ਰੀਖਿਆ ’ਚ ਸ਼ਾਨਦਾਰ ਨੰਬਰ ਹਾਸਲ ਕਰਨ ਲਈ ਉਤਸ਼ਾਹਿਤ ਕੀਤਾ।ਉਨ੍ਹਾਂ ਕਿਹਾ ਕਿ ਗਿਆਨ ਤੋਂ ਬਿਨ੍ਹਾਂ ਵਿਦਿਆਰਥੀ ਅਧੂਰਾ ਹੈ, ਜਿਸ ਨਾਲ ਉਹ ਸਮਾਜ ਤੋਂ ਪਛੜ ਜਾਂਦਾ ਹੈ।ਇਸ ਲਈ ਨਕਲ ਨੂੰ ਤਿਆਗ ਕੇ ਇਮਾਨਦਾਰੀ ਵੜਾਈ ਕਰਨੀ ਚਾਹੀਦੀ ਹੈ।ਸਕੂਲ ਦੇ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ।ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੀ ਹਰੇਕ ਗਤੀਵਿਧੀ ’ਤੇ ਨਿਗ੍ਹਾ ਰੱਖਣ।ਪ੍ਰਿੰਸੀਪਲ ਗਿੱਲ ਨੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨਾਲ ਮਿਲ ਕੇ ਗਿਆਨੀ ਮਾਨ ਸਿੰਘ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ।ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਭਾਈ ਗੁਰਜੋਤ ਸਿੰਘ ਵੱਲੋਂ ਅਰਦਾਸ ਕੀਤੀ ਗਈ।
ਇਸ ਮੌਕੇ ਖ਼ਾਲਸਾ ਕਾਲਜ ਫਾਰ ਵੂਮੈਨ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ, ਖ਼ਾਲਸਾ ਕਾਲਜ ਪਬਲਿਕ ਸਕੂਲ, ਹੇਰ ਪ੍ਰਿੰਸੀਪਲ ਗੁਰਿੰਦਰਜੀਤ ਕੌਰ ਕੰਬੋਜ਼, ਨਰਵਿੰਦਰ ਸਿੰਘ, ਪਵਨ, ਵਿਸ਼ਾਲ ਅਰੋੜਾ ਤੋਂ ਇਲਾਵਾ ਸਮੂਹ ਸਟਾਫ਼ ਤੇ ਵੱਡੀ ਗਿਣਤੀ ’ਚ ਵਿਦਿਆਰਥੀ ਮੌਜ਼ੂਦ ਸਨ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media