Tuesday, October 6, 2026

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਮਾਤਾ ਸਵਿੰਦਰ ਕੌਰ ਦੇ ਅਕਾਲ ਚਲਾਣੇ `ਤੇ ਜਤਾਈ ਹਮਦਰਦੀ

ਅੰਮ੍ਰਿਤਸਰ, 5 ਫਰਵਰੀ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਜਾਰੀ ਬਿਆਨ ਵਿੱਚ ਕਿਹਾ ਹੈ ਕਿ ਤਖਤ ਸ੍ਰੀ ਕੇਸਗੜ੍ਹ ਸਾਹਿਬ Jathedar Harpreeet Sਸ੍ਰੀ ਅਨੰਦਪੁਰ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਸਤਿਕਾਰਯੋਗ ਮਾਤਾ ਸਵਿੰਦਰ ਕੌਰ ਪਿਛਲੇ ਦਿਨੀਂ ਵਾਹਿਗੁਰੂ ਦੇ ਭਾਣੇ ਅੰਦਰ ਅਕਾਲ ਪੁਰਖ ਵੱਲੋਂ ਬਖਸ਼ੀ ਸੁਆਸਾਂ ਦੀ ਪੂੰਜੀ ਖਰਚ ਕਰਕੇ ਪ੍ਰਭੂ ਚਰਨਾਂ ਵਿਚ ਜਾ ਬਿਰਾਜੇ ਹਨ, ਜੋ ਬਹੁਤ ਹੀ ਨਾਮ-ਬਾਣੀ ਦੇ ਰਸੀਏ ਅਤੇ ਉਚੇ-ਸੁੱਚੇ ਜੀਵਨ ਦੇ ਧਾਰਨੀ ਵੀ ਸਨ।ਮਾਤਾ ਜੀ ਦੇ ਨਮਿਤ ਅੰਤਿਮ ਅਰਦਾਸ ਸਮਾਗਮ 12-02-2019 ਨੂੰ ਦੁਪਹਿਰ 12.00 ਵਜੇ ਤੋਂ 2.00 ਵਜੇ ਤੀਕ ਡੇਰਾ ਤਪੋਬਨ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ  ਤਰਨ ਤਾਰਨ ਰੋਡ ਵਿਖੇ ਹੋਵੇਗੀ।
    ਉਨਾਂ ਨੇ ਪ੍ਰੀਵਾਰ ਨਾਲ ਦਿਲੀ ਹਮਦਰਦੀ ਜਤਾਉਂਦਿਆਂ ਕਿਹਾ ਕਿ ਅਕਾਲ ਪੁਰਖ ਸੱਚੇ ਪਾਤਸ਼ਾਹ ਜੀ ਮੇਹਰ ਕਰਨ ਇਸ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026 ਅਧੀਨ ਜ਼ਿਲ੍ਹਾ ਪੱਧਰੀ ਖੇਡਾਂ ਦਾ ਚੌਥਾ ਦਿਨ

  ਅੰਮ੍ਰਿਤਸਰ, 02 ਅਕਤੂਬਰ – (ਜਗਦੀਪ ਸਿੰਘ) –   ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ …

Leave a Reply