ਸਮਰਾਲਾ, 5 ਫਰਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਨੇ ਇੱਕ ਹੰਗਾਮੀ ਮੀਟਿੰਗ ਵਿੱਚ ਮੋਹਾਲੀ ਦੇ
ਵਾਈ.ਪੀ.ਐਸ ਚੌਂਕ ਨੇੜੇ ਪੰਜਾਬ ਪੱਧਰੀ ਲਲਕਾਰ ਰੈਲੀ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਦੇ ਚਾਰ ਲੱਖ ਪੈਨਸ਼ਨਰ/ ਫੈਮਲੀ ਪੈਨਸ਼ਨਰ/ ਨੀਮ ਸਰਕਾਰੀ ਪੈਨਸ਼ਨਰ ਜਿਨ੍ਹਾਂ ਵਿੱਚ ਪੰਜਾਬ ਬਿਜਲੀ ਬੋਰਡ, ਮਿਊਂਸਪਲ ਕਮੇਟੀਆਂ, ਕਾਰਪੋਰੇਸ਼ਨਾਂ, ਪੰਜਾਬ ਪੁਲਿਸ ਦੇ ਹਜ਼ਾਰਾਂ ਪੈਨਸ਼ਨਰਜ਼ ਭਾਗ ਲੈਣਗੇ।ਸਾਰੇ ਪੈਨਸ਼ਨਰਾਂ ਨੂੰ ਪੰਜਾਬ ਦੀ ਮੌਜੂਦਾ ਬੇ-ਰਹਿਮ, ਨਕਾਰਾ, ਪੈਨਸ਼ਨਰ ਮਾਰੂ ਸਰਕਾਰ ਨੇ ਮਹਿੰਗਾਈ ਭੱਤੇ ਦੀਆਂ ਚਾਰ ਕਿਸ਼ਤਾਂ ਅਤੇ ਇਨ੍ਹਾਂ ਦੇ ਬਣਦੇ 22 ਮਹੀਨਿਆਂ ਸਮੇਤ ਬਕਾਇਆ ਦੀਆਂ ਅਦਾਇਗੀਆਂ ਨਹੀਂ ਕੀਤੀਆਂ।ਛੇਵਾਂ ਪੰਜਾਬ ਤਨਖਾਹ ਕਮਿਸ਼ਨ ਨੂੰ ਇੱਕ ਸਾਲ ਲਈ 31 ਦਸੰਬਰ ਤੱਕ ਵਧਾ ਕੇ ਪੈਨਸ਼ਨਰਾਂ ਦੇ ਜ਼ਖਮਾਂ ਤੇ ਨਮਕ ਛਿੜਕਿਆ ਹੈ।ਪੂਰੇ ਪੰਜਾਬ ਵਿੱਚ ਬੇਚੈਨੀ ਦੀ ਲਹਿਰ ਦੌੜ ਗਈ ਹੈ।ਇਸੇ ਕਰਕੇ 13 ਫਰਵਰੀ ਨੂੰ ਮੋਹਾਲੀ ਦੇ ਵਾਈ. ਪੀ.ਐਸ ਚੌਂਕ ਦੇ ਨੇੜੇ ਸਵੇਰੇ 11 ਵਜੇ ਹਜ਼ਾਰਾਂ ਪੈਨਸ਼ਨਰ ਲਲਕਾਰ ਰੈਲੀ ਵਿੱਚ ਸ਼ਾਮਲ ਹੋ ਕੇ ਸਰਕਾਰ ਦਾ ਪਿੱਟ ਸਿਆਪਾ ਕਰਨਗੇ।ਜੇ ਇਸ ਦੌਰਾਨ ਸਰਕਾਰ ਨੇ ਪੈਨਸ਼ਨਰਾਂ ਨਾਲ ਮੀਟਿੰਗ ਕਰਕੇ ਉਪਰੋਕਤ ਮੰਗਾਂ ਸਮੇਤ ਮੈਡੀਕਲ ਪ੍ਰਤੀ ਪੂਰਤੀ, ਦੋ ਬਿੱਲਾਂ ਦੀ ਅਦਾਇਗੀ ਨਾ ਕੀਤੀ ਤਾਂ ਸਰਕਾਰ ਨੂੰ ਆਉਣ ਵਾਲੀਆਂ ਪਾਰਲੀਮਾਨੀ ਚੋਣਾਂ ਵਿੱਚ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ।
ਜਥੇਬੰਦੀ ਦੇ ਕਨਵੀਨਰਾਂ ਪ੍ਰੇਮ ਸਾਗਰ ਸ਼ਰਮਾ, ਬਖਸ਼ੀਸ਼ ਸਿੰਘ ਬਰਨਾਲਾ, ਮਹਿੰਦਰ ਸਿੰਘ ਫਿਰੋਜਪੁਰ, ਠਾਕੁਰ ਸਿੰਘ ਫਤਹਿਗੜ੍ਹ ਸਾਹਿਬ ਅਤੇ ਚੇਅਰਮੈਨ ਮਹਿੰਦਰ ਸਿੰਘ ਪਰਵਾਨਾ ਵੱਲੋਂ ਸਰਬਸੰਮਤੀ ਨਾਲ ਇਹ ਫੈਸਲਾ ਕੀਤਾ ਗਿਆ ਕਿ ਸੜਕਾਂ `ਤੇ ਜਾਮ ਨਹੀਂ ਲਗਾਇਆ ਜਾਵੇਗਾ, ਕਿਉਂਕਿ ਇਸ ਨਾਲ ਆਮ ਜਨਤਾ ਨੂੰ ਕਠਿਨਾਈ ਦਾ ਸਾਹਮਣਾ ਕਰਨਾ ਪੈਂਦਾ ਹੈ।ਪਰ ਫਿਰ ਵੀ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਇਸ ਦੀ ਸਾਰੀ ਜਿੰਮੇਵਾਰੀ ਸਰਕਾਰ ਦੀ ਹੋਵੇਗੀ।
Check Also
ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …
Punjab Post Daily Online Newspaper & Print Media