ਪਠਾਨਕੋਟ, 6 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਨੋਜਵਾਨਾਂ ਨੂੰ ਨਸ਼ੇ ਤੋਂ ਮੁਕਤੀ ਦਿਵਾਉਣ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ,
ਜਿਸ ਅਧੀਨ ਜਿੱਥੇ ਸਰਕਾਰ ਡੇਪੋ ਬਣਾ ਕੇ ਨੋਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ, ਉੱਥੇ ਹੀ ਆਊਟ ਰੀਚ ਕਲੀਨਿਕ ਖੋਲ ਕੇ ਨੋਜਵਾਨਾਂ ਨੂੰ ਨਸ਼ੇ ਦੀ ਦਲਦਲ ਤੋਂ ਬਾਹਰ ਕੱਢਣ ਵਿੱਚ ਸਹਾਇਤਾ ਕਰ ਰਹੇ ਹਨ।ਪੰਜਾਬ ਸਰਕਾਰ ਵੱਲੋਂ ਜਿਲ੍ਹੇ ਅੰਦਰ ਚਲਾਏ ਜਾ ਰਹੇ ਆਊਟ ਰੀਚ ਕਲੀਨਿਕ ਨਸ਼ੇ ਦਾ ਤਿਆਗ ਕਰਨ ਲਈ ਨੋਜਵਾਨਾਂ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹਨ।
ਜਿਕਰਯੋਗ ਹੈ ਕਿ ਜਿਲ੍ਹਾ ਪਠਾਨਕੋਟ ਵਿੱਚ ਇਸ ਸਮੇਂ ਸਿਵਲ ਹਸਪਤਾਲ ਵਿਖੇ ਆਊਟ ਰੀਚ ਕਲੀਨਿਕ ਚਲਾਇਆ ਜਾ ਰਿਹਾ ਹੈ ਇਸ ਤੋਂ ਇਲਾਵਾ ਜਿਲ੍ਹਾ ਪਠਾਨਕੋਟ ਵਿੱਚ ਘਰੋਟਾ, ਨਰੋਟ ਜੈਮਲ ਸਿੰੰਘ, ਨਰੋਟ ਮਹਿਰਾ, ਬੰਧਾਨੀ ਅਤੇ ਤਾਰਾਗੜ੍ਹ ਵਿਖੇ ਵੀ ਇਹ ਕਲੀਨਿਕ ਚਲਾਏ ਜਾ ਰਹੇ ਹਨ ਜੋ ਕਿ ਨੋਜਵਾਨਾਂ ਨੂੰ ਇੱਕ ਨਵੀਂ ਸੇਧ ਦੇ ਰਹੇ ਹਨ।
ਜਾਣਕਾਰੀ ਦਿੰਦਿਆਂ ਡਾ. ਸੋਨੀਆ ਮਿਸਰਾ ਇੰਚਾਰਜ ਆਊਟ ਰੀਚ ਸੈਂਟਰ ਪਠਾਨਕੋਟ ਨੇ ਦੱਸਿਆ ਕਿ ਅਗਸਤ 2018 ਦੋਰਾਨ ਜਿਲ੍ਹਾ ਪਠਾਨਕੋਟ ਵਿਖੇ ਆਊਟ ਰੀਚ ਸੈਂਟਰ ਖੋਲੇ ਗਏ ਸਨ ਅਤੇ ਇਨ੍ਹਾਂ ਆਊਟ ਰੀਚ ਸੈਂਟਰਾਂ ਵਿੱਚ ਹੁਣ ਤੱਕ ਕਰੀਬ 380 ਨੋਜਵਾਨ ਦਵਾਈ ਖਾ ਕੇ ਨਸ਼ੇ ਤੋਂ ਮੁਕਤੀ ਪਾ ਚੁੱਕੇ ਹਨ।ਉਨ੍ਹਾਂ ਦੱਸਿਆ ਕਿ ਆਊਟ ਰੀਚ ਕਲੀਨਿਕ ਪਠਾਨਕੋਟ ਵਿੱਚ ਇਸ ਸਮੇਂ ਉਨ੍ਹਾਂ ਵੱਲੋਂ ਅਤੇ ਕੌਂਸਲਰ ਮਨਵਾਨ ਸਿੰਘ ਅਤੇ ਦੀਕਸ਼ਾ ਸ਼ਰਮਾ ਵੱਲੋਂ ਰੋਗੀਆਂ ਦਾ ਇਲਾਜ ਕੀਤਾ ਜਾਂਦਾ ਹੈ, ਨਸ਼ਾ ਛੱਡਣ ਵਾਲੇ ਨੋਜਵਾਨਾਂ ਨੂੰ ਦਵਾਈ ਦਿੱਤੀ ਜਾਂਦੀ ਹੈ ਅਤੇ ਇਸ ਤੋਂ ਇਲਾਵਾ ਨਸ਼ਾ ਛੱਡਣ ਦੇ ਲਈ ਕਲੀਨਿਕ ਵਿੱਚ ਆਉਣ ਵਾਲੇ ਨੋਜਵਾਨਾਂ ਨਾਲ ਕਾਊਂਸਲਿੰਗ ਵੀ ਕੀਤੀ ਜਾਂਦੀ ਹੈ।
ਉਨ੍ਹਾਂ ਕਿਹਾ ਕਿ ਨਸ਼ਾ ਵਿਅਕਤੀ ਨੂੰ ਸਰੀਰਕ ਤੌਰ `ਤੇ ਪੂਰੀ ਤਰਾਂ ਕਮਜ਼ੋਰ ਕਰ ਦਿੰਦਾ ਹੈ, ਜਿਸ ਨਾਲ ਸਰੀਰ ਦੀ ਬਿਮਾਰੀਆਂ ਨਾਲ ਲੜਨ ਦੀ ਸਮਰੱਥਾ ਨਸ਼ਟ ਹੋ ਜਾਂਦੀ ਹੈ।ਉਨਾਂ ਕਿਹਾ ਕਿ ਨਸ਼ਿਆ ਦੇ ਸੇਵਨ ਨਾਲ ਤਬਾਹ ਹੋ ਰਹੀ ਨੌਜਵਾਨੀ ਨੂੰ ਬਚਾਉਣ ਲਈ ਜ਼ਰੂਰੀ ਹੈ ਕਿ ਬੱਚਿਆਂ ਨੂੰ ਨਸ਼ਿਆਂ ਵੱਲ ਜਾਣ ਤੋਂ ਰੋਕਿਆ ਜਾਵੇ।ਉਨਾਂ ਕਿਹਾ ਕਿ ਨਸ਼ੇ ਦਾ ਆਦੀ ਵਿਅਕਤੀ ਕਈ ਵਾਰ ਸੰਗੀਨ ਅਪਰਾਧ ਕਰਦਾ ਹੈ ਅਤੇ ਜਿਸ ਨਾਲ ਜਿੰਦਗੀ ਤਬਾਹ ਹੋ ਜਾਂਦੀ ਹੈ।ਉਨਾਂ ਕਿਹਾ ਕਿ ਨਸ਼ਾ ਰੋਕੂ ਮੁਹਿੰਮ ਵਿੱਚ ਗ੍ਰਾਮ ਪੰਚਾਇਤਾਂ ਬਹੁਤ ਵੱਡਾ ਰੋਲ ਨਿਭਾਅ ਸਕਦੀਆਂ ਹਨ ਕਿਉਂਕਿ ਪੰਚਾਇਤਾਂ ਨੂੰ ਪਿੰਡ ਦੇ ਹਰੇਕ ਵਸਨੀਕ ਬਾਰੇ ਪੂਰੀ ਜਾਣਕਾਰੀ ਹੁੰਦੀ ਹੈ।ਉਨਾਂ ਕਿਹਾ ਕਿ ਨਸ਼ਿਆਂ ਨਾਲ ਪੀੜਤ ਨੌਜਵਾਨਾਂ ਨਾਲ ਸਖਤੀ ਕਰਨ ਦੇ ਨਾਲ ਨਾਲ ਸਮਝਾਉਣ ਦੀ ਬਹੁਤ ਜ਼ਰੂਰਤ ਹੈ।ਉਨਾਂ ਕਿਹਾ ਕਿ ਜੇਕਰ ਘਰ ਘਰ ਤੋਂ ਨਸ਼ਾ ਖਤਮ ਕਰਨਾ ਹੈ ਤਾਂ ਸਾਨੂੰ ਘਰ ਘਰ ਤੋਂ ਹੀ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਪ੍ਰਤੀ ਜਾਗਰੁਕਤਾ ਕਰਨਾ ਹੋਵੇਗਾ।ਉਨਾਂ ਕਿਹਾ ਕਿ ਜੇਕਰ ਕਿਸੇ ਪਰਿਵਾਰ ਦਾ ਕੋਈ ਵੀ ਬੱਚਾ ਨਸ਼ੇ ਦਾ ਆਦੀ ਹੋ ਗਿਆ ਹੈ ਤਾਂ ਉਸ ਨੂੰ ਛੁਪਾਉਣ ਦੀ ਬਜਾਏ ਮਨੋਚਕਿਤਸਕ ਡਾਕਟਰ ਕੋਲ ਲਿਜਾ ਕੇ ਇਲਾਜ ਕਰਵਾਇਆ ਜਾਵੇ।ਉਨਾਂ ਕਿਹਾ ਕਿ ਜੇਕਰ ਅਸੀਂ ਨਸ਼ਿਆਂ ਖਿਲਾਫ ਹੁਣ ਵੀ ਨਾਂ ਜਾਗੇ ਤਾਂ ਬਹੁਤ ਦੇਰ ਹੋ ਜਾਵੇਗੀ।ਜਿਸ ਦਾ ਬਾਅਦ ਵਿੱਚ ਬਹੁਤ ਪਛਤਾਵਾ ਹੋਵੇਗਾ।ਉਨਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਤੋਂ ਬਚਾਉਣ ਲਈ ਸਾਨੂੰ ਸਾਰਿਆਂ ਨੂੰ ਰਲ ਮਿਲ ਕੇ ਹੰਭਲਾ ਮਾਰਨਾ ਹੋਵੇਗਾ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media