ਪਠਾਨਕੋਟ, 6 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਸਹਿਯੋਗੀ ਡੋਰਕ ਮਲਟੀਮੀਡਿਆ ਪ੍ਰਾਈਵੇਟ ਲਿਮ. ਵੱਲੋ 18 ਤੋ 35 ਸਾਲ
ਉਮਰ ਵਰਗ ਦੇ ਨੋਜਵਾਨਾਂ ਲਈ 4 ਮਹੀਨੇ ਦਾ ਮੁਫਤ ਕੋਰਸ ਕਰਵਾਇਆ ਜਾ ਰਿਹਾ ਹੈ।ਇਹ ਜਾਣਕਾਰੀ ਪ੍ਰਦੀਪ ਬੈਂਸ ਜਿਲ੍ਹਾ ਮੈਨੇਜ਼ਰ ਪੰਜਾਬ ਹੁਨਰ ਵਿਕਾਸ ਮਿਸ਼ਨ ਪਠਾਨਕੋਟ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਇਸ ਵਿੱਚ ਫੀਲਡ ਟੈਕਨੀਸੀਅਨ, ਪੈਰੀਫੈਲਰਸ਼ ਅਤੇ ਮੈਕਅੱਪ ਆਰਟਿਸ਼ਟ, ਐਸਿਸਟੈਂਟ ਟੈਕਨੀਸੀਅਨ ਸਟਰੀਟ ਲਾਈਟਨਿੰਗ ਸੈਲਇਊਸ਼ਨ, ਅਤੇ ਫੀਲਡ ਟੈਕਨੀਸੀਅਨ ਨੈਟਵਰਕਿੰਗ ਐਂਡ ਸਟੋਰੇਜ ਕੋਰਸ ਸ਼ਾਮਿਲ ਹਨ।ਉਨ੍ਹਾਂ ਦੱਸਿਆ ਕਿ ਇਹ ਕੋਰਸ ਘਰੋਟਾ ਵਿਖੇ ਸਥਿਤ ਸਕਿੱਲ ਸੈਂਟਰ ਵਿੱਚ ਚੱਲ ਰਹੇ ਹਨ।ਇਸ ਸੈਂਟਰ ਵਿੱਚ ਇਨਾਂ ਮੂਫਤ ਕੋਰਸਾਂ ਲਈ ਰਜਿਸਟਰੇਸ਼ਨ ਅਰੰਭ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਚਾਹਵਾਨ ਨੋਜਵਾਨ 10ਵੀਂ ਅਤੇ 12ਵੀਂ ਦੇ ਸਰਟੀਫਿਕੇਟਾਂ, ਬੈਂਕ ਖਾਤੇ ਦੀ ਕਾਪੀ, 4 ਫੋਟੋਆਂ ਤੇ ਅਧਾਰ ਕਾਰਡ ਲੈ ਕੇ 15 ਫਰਵਰੀ 2019 ਤੱਕ ਰਜਿਸਟਰੇਸ਼ਨ ਕਰਵਾ ਸਕਦੇ ਹਨ।ਉਨ੍ਹਾਂ ਦੱਸਿਆ ਕਿ 18 ਫਰਵਰੀ ਤੋਂ ਇਨਾਂ ਕੋਰਸਾਂ ਲਈ ਕਲਾਸਾਂ ਸ਼ੁਰੂ ਕੀਤੀਆਂ ਜਾਣਗੀਆਂ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media