Thursday, November 5, 2026

ਸਰਵਹਿੱਤਕਾਰੀ ਸਕੂਲ ਮਨਾਏਗਾ ਬਸੰਤ ਮੇਲਾ 9 ਫਰਵਰੀ ਨੂੰ

ਧੂਰੀ, 6 ਫਰਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਰਵਹਿੱਤਕਾਰੀ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਧੂਰਾ-ਧੂਰੀ ਵੱਲੋਂ ਬਸੰਤ ਦੇ ਤਿਓਹਾਰ ਨੂੰ ਮੁੱਖ Patangbaziਰੱਖਦਿਆਂ ਬਸੰਤ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਅਜੈ ਸ਼ਰਮਾ ਨੇ ਦੱਸਿਆ ਕਿ 9 ਫਰਵਰੀ ਨੂੰ ਮਨਾਏ ਜਾਣ ਵਾਲੇ ਬਸੰਤ ਮੇਲੇ ਦੌਰਾਨ 5 ਸਾਲ ਤੱਕ ਦੇ ਬੱਚਿਆਂ ਦੇ ਬੇਬੀ ਸ਼ੋਅ, 12 ਸਾਲ ਤੱਕ ਦੇ ਬੱਚਿਆਂ ਦੇ ਫੈਂਸੀ ਡਰੇਸ, 14 ਸਾਲ ਤੱਕ ਦੇ ਬੱਚਿਆਂ ਦੇ ਸੋਲੋ ਡਾਂਸ ਅਤੇ 11 ਤੋਂ 17 ਸਾਲ ਤੱਕ ਦੇ ਬੱਚਿਆਂ ਦੇ ਪਤੰਗਬਾਜ਼ੀ ਮੁਕਾਬਲੇ ਕਰਵਾਏ ਜਾਣਗੇ।
ਇਸ ਮੌਕੇ ਬੱਚਿਆਂ ਦੇ ਮਾਪਿਆਂ ਵਿੱਚੋਂ ਚੁਣੇ ਜਾਣ ਵਾਲੇ ਚਾਰਮਿੰਗ ਮੋਮ ਅਤੇ ਸਮਾਰਟ ਫਾਦਰ ਨੂੰ ਵੀ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ।ਉਹਨਾਂ ਦੱਸਿਆ ਕਿ ਮੁਕਾਬਲਿਆਂ ਵਿੱਚ ਹਿੱਸਾ ਲੈਣ ਦੇ ਇੱਛੁਕ ਬੱਚੇ ਸਕੂਲ ਵਿਖੇ ਕੰਮਕਾਜ਼ ਵਾਲੇ ਦਿਨਾਂ ਵਿੱਚ ਸਵੇਰੇ 9.00 ਤੋਂ ਦੁਪਹਿਰ 3.00 ਵਜੇ ਤੱਕ ਆ ਕੇ ਦਾਖਲਾ ਫਾਰਮ ਪ੍ਰਾਪਤ ਕਰ ਸਕਦੇ ਹਨ।    

Check Also

ਖਾਲਸਾ ਕਾਲਜ ਵਿਖੇ ‘ਕਲਾਕਿ੍ਰਤੀ’ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ

ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ …

Leave a Reply