ਅੰਮ੍ਰਿਤਸਰ, 6 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਾਂਗਰਸੀ ਆਗੂ ਇਕਬਾਲ ਸਿੰਘ ਸ਼ੈਰੀ ਦੀ ਪ੍ਰਧਾਨਗੀ ਹੇਠ ਵਾਰਡ ਨੰ: 48 ਵਿਖੇ ਨੀਲੇ ਕਾਰਡ
ਬਣਾਉਣ ਦਾ ਕੈਂਪ ਲਗਾਇਆ ਗਿਆ। ਇਸ ਕੈਂਪ ਸਿਖਿਆ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਮੁਖ ਮਹਿਮਾਨ ਵਜੋਂ ਸ਼ਾਮਲ ਹੋਏ।ਜਿੰਨਾਂ ਨੇ ਇਸ ਕੈਂਪ ਵਿੱਚ ਇਲਾਕੇ ਦੇ ਜਰੂਰਤਮੰਦ ਲੋਕਾਂ ਦੇ ਨੀਲੇ ਕਾਰਡ ਬਣਾਉਣ ਲਈ ਫਾਰਮ ਭਰਵਾਉਣ ਦੀ ਸ਼ੁਰੂਆਤ ਕੀਤੀ।ਇਸ ਸਮੇਂ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਇਲਾਕੇ ਵਿੱਚ ਬੁਢਾਪਾ, ਵਿਧਵਾ, ਆਸ਼ਰਿਤ ਅਤੇ ਦਿਵਆਂਗ ਪੈਨਸ਼ਨ ਕੈਂਪਾਂ ਦਾ ਵੀ ਆਯੋਜਨ ਕਰਕੇ ਪੈਨਸ਼ਨਾਂ ਲਗਾਈਆਂ ਜਾਣਗੀਆਂ ਅਤੇ ਲੋਕਾਂ ਨੂੰ ਵੱਖ ਵੱਖ ਦਫਤਰਾਂ ਦੇ ਚੱਕਰ ਨਹੀਂ ਕੱਟਣੇ ਪੈਣਗੇ।ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਪਰਮਜੀਤ ਚੋਪੜਾ ਅਤੇ ਕੰਵਲਪ੍ਰੀਤ ਸਿੰਘ ਕਾਕੂ ਆਦਿ ਹਾਜ਼ਰ ਸਨ।
Check Also
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ
ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …
Punjab Post Daily Online Newspaper & Print Media