ਅੰਮ੍ਰਿਤਸਰ, 7 ਫਰਵਰੀ (ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਜਾਰੀ ਪ੍ਰੈਸ ਬਿਆਨ `ਚ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ
ਸਰਪ੍ਰਸਤੀ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਤਾਬਦੀਆਂ ਦੇ ਵਿਸ਼ਵ ਪੱਧਰੀ ਸਮਾਗਮ, ਪੰਥਕ ਜਥੇਬੰਦੀਆਂ ਦੇ ਸਹਿਯੋਗ ਅਤੇ ਸੁਝਾਵਾਂ ਨਾਲ ਮਨਾਏ ਜਾਂਦੇ ਰਹੇ ਹਨ।ਇਨ੍ਹਾਂ ਸਦਕਾ ਹੀ ਕੌਮ ਦੇ ਅੰਦਰ ਗੁਰਬਾਣੀ, ਸਿੱਖ ਇਤਿਹਾਸ ਅਤੇ ਰਹਿਤ ਮਰਿਯਾਦਾ ਦੀਆਂ ਪ੍ਰੰਪਰਾਵਾਂ ਪ੍ਰਤੀ ਜਾਗਰੂਕਤਾ ਆਈ ਹੈ।ਹੁਣ ਸਾਡੇ ਕੋਲ ਸੁਨਹਿਰੀ ਅਵਸਰ 550 ਸਾਲਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਵਰ੍ਹੇ ਦਾ ਆਇਆ ਹੈ।ਇਸ ਸਮੇਂ ਇਤਿਹਾਸਕ ਕਾਰਜ ਕੀਤੇ ਜਾਣੇ ਹਨ, ਜਿਨ੍ਹਾਂ ਦਾ ਪ੍ਰਭਾਵ ਲੰਮੇ ਸਮੇਂ ਤੱਕ ਰਹੇਗਾ।
ਜਥੇਦਾਰ ਨੇ ਕਿਹਾ ਕਿ ਸ਼ਤਾਬਦੀ ਵਰੇ ਨੂੰ ਮਨਾਉਣ ਅਤੇ ਹੋਰ ਪੰਥਕ ਸਰਗਰਮੀਆਂ ਸਬੰਧੀ ਜ਼ਰੂਰੀ ਵਿਚਾਰਾਂ ਕਰਨ ਲਈ ਸਮੂਹ ਪੰਥਕ ਜਥੇਬੰਦੀਆਂ, ਸਿੰਘ ਸਭਾਵਾਂ, ਸਭਾ-ਸੁਸਾਇਟੀਆਂ ਦੀ ਇੱਕ ਵਿਸ਼ੇਸ਼ ਇਕੱਤਰਤਾ 21 ਫਰਵਰੀ 2019 ਦਿਨ ਵੀਰਵਾਰ ਨੂੰ ਸਵੇਰੇ 10:30 ਵਜੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ (ਰੋਪੜ) ਵਿਖੇ ਹੋਵੇਗੀ। ਉਨਾਂ ਨੇ ਇਹ ਵੀ ਕਿਹਾ ਕਿ ਸਾਰੀਆਂ ਜਥੇਬੰਦੀਆਂ ਇਨ੍ਹਾਂ ਸ਼ਤਾਬਦੀ ਸਮਾਗਮਾਂ ਵਿਚ ਆਪਣਾ-ਆਪਣਾ ਵਿਸ਼ੇਸ਼ ਯੋਗਦਾਨ ਪਾਉਣ ਲਈ ਇਕੱਤਰਤਾ ਵਿਚ ਆਪਣੀ ਜਥੇਬੰਦੀ ਦੇ 5 ਪ੍ਰਤੀਨਿਧਾਂ ਸਮੇਤ ਸ਼ਾਮਲ ਹੋਣ ਦੀ ਕ੍ਰਿਪਾਲਤਾ ਕਰਨ।
Check Also
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ
ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …
Punjab Post Daily Online Newspaper & Print Media