ਸਮਰਾਲਾ, 7 ਫਰਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਬੀਤੇ ਦਿਨੀਂ ਸਮਰਾਲਾ ਨਿਵਾਸੀ ਸਨੀ ਸਹੋਤਾ ਪੁੱਤਰ ਫਤਹਿ ਸਿੰਘ (ਧੱਤੋ) ਜਿਨ੍ਹਾਂ ਦੀ ਬੀਤੇ ਦਿਨੀਂ
ਅਚਾਨਕ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਸੀ, ਦੇ ਨਮਿਤ ਸਹਿਜ ਪਾਠ ਦੇ ਭੋਗ ਅੱਜ 8 ਫਰਵਰੀ ਨੂੰ ਮੇਨ ਚੌਂਕ ਦੇ ਗੁਰੁਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਖੇ ਦੁਪਹਿਰ 1.00 ਵਜੇ ਤੋਂ 2.00 ਵਜੇ ਤੱਕ ਪਾਏ ਜਾਣਗੇ।ਸਨੀ ਸਹੋਤਾ ਜੋ ਕਿ ਸਮਰਾਲਾ ਸ਼ਹਿਰ ਵਿੱਚ ਕਾਰੋਬਾਰ ਕਰਦੇ ਸਨ, ਬਹੁਤ ਹੀ ਮਿੱਠ ਬੋਲੜੇ ਅਤੇ ਮਿਲਣਸਾਰ ਸਨ।ਉਨਾਂ ਦੇ ਅਚਾਨਕ ਤੁਰ ਜਾਣ ਨਾਲ ਪਰਿਵਾਰ ਤੋਂ ਇਲਾਵਾ ਸਮੁੱਚੇ ਸ਼ਹਿਰ ਨੂੰ ਨਾ ਸਹਿਣਯੋਗ ਘਾਟਾ ਪਿਆ ਹੈ।ਸਨੀ ਸਹੋਤਾ ਦੀ ਅੰਤਿਮ ਅਰਦਾਸ ਵਿੱਚ ਇਲਾਕੇ ਦੀਆਂ ਰਾਜਨੀਤਕ, ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਦੇ ਆਗੂ ਸ਼ਰਧਾ ਦੇ ਫੁੱਲ ਭੇਂਟ ਕਰਨਗੇ।
Check Also
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ
ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …
Punjab Post Daily Online Newspaper & Print Media