Friday, October 18, 2024

ਜਿਲਾ ਪੱਧਰ ਸ਼ਤਰੰਜ ਚੈਂਪਿਅਨਸ਼ਿਪ ਵਿੱਚ ਛਾਇਆ ਹੋਲੀ ਹਾਰਟ ਸਕੂਲ

ਵਿਜੇਤਾਵਾਂ ਨੂੰ ਵਧਾਈ ਦਿੰਦੀ ਪ੍ਰਿੰਸੀਪਲ ਸ਼੍ਰੀਮਤੀ ਰਿਤੂ ਭੂਸਰੀ।
ਵਿਜੇਤਾਵਾਂ ਨੂੰ ਵਧਾਈ ਦਿੰਦੀ ਪ੍ਰਿੰਸੀਪਲ ਸ਼੍ਰੀਮਤੀ ਰਿਤੂ ਭੂਸਰੀ।

ਫਾਜਿਲਕਾ, 5 ਸਿਤੰਬਰ (ਵਿਨੀਤ ਅਰੋੜਾ/ਸ਼ਾਈਨ ਕੁੱਕੜ) – ਜਿਲ੍ਹਾ ਸਿੱਖਿਆ ਵਿਭਾਗ ਦੁਆਰਾ ਜਿਲ੍ਹਾ ਪੱਧਰ ਉੱਤੇ ਕਰਵਾਏ ਗਏ ਸ਼ਤਰੰਜ ਚੈਂਪਿਅਨਸ਼ਿਪ ਵਿੱਚ ਸਥਾਨਕ ਹੋਲੀ ਹਾਰਟ ਡੇ ਬੋਰਡਿੰਗ ਪਬਲਿਕ ਸੀਨੀਅਰ ਸੈਕੇਂਡਰੀ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ ਹੈ।ਪ੍ਰਿੰਸੀਪਲ ਸ਼੍ਰੀਮਤੀ ਰੀਤੂ ਭੂਸਰੀ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਪੀ ਰਾਕੇਸ਼ ਕੰਬੋਜ ਅਤੇ ਸੰਦੀਪ ਕੰਬੋਜ ਨੇ ਦੱਸਿਆ ਕਿ ਪਿਛਲੇ ਦਿਨਾਂ ਅਬੋਹਰ ਦੇ ਨਵਯੁੱਗ ਸੀਨੀਅਰ ਸੈਕੇਂਡਰੀ ਸਕੂਲ ਵਿੱਚ ਜਿਲ੍ਹੇ ਦੇ ਵੱਖ-ਵੱਖ ਪ੍ਰਾਇਵੇਟ ਅਤੇ ਸਰਕਾਰੀ ਸਕੂਲਾਂ ਵਿੱਚ ਸ਼ਤਰੰਜ ਮੁਕਾਬਲੇ ਕਰਵਾਏ ਗਏ।ਇਸ ਮੁਕਾਬਲੇ ਦੇ ਤਹਿਤ ਸ਼ਤਰੰਜ ਅੰਡਰ 17 ਉਮਰ ਵਰਗ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਪਹਿਲਾ ਅਤੇ ਅੰਡਰ 19 ਉਮਰ ਵਰਗ ਵਿੱਚ ਤੀਜਾ ਸਥਾਨ ਹਾਸਲ ਕਰ ਸਕੂਲ ਅਤੇ ਖੇਤਰ ਦਾ ਨਾਮ ਰੋਸ਼ਨ ਕੀਤਾ।ਉਨ੍ਹਾਂ ਨੇ ਦੱਸਿਆ ਕਿ ਅਗਲੀ ਦਿਨਾਂ ਵਿੱਚ ਹੋਣ ਵਾਲੇ ਸਟੇਟ ਪੱਧਰ ਸ਼ਤਰੰਜ ਚੈਂਪਿਅਨਸ਼ਿਪ ਅੰਡਰ 17 ਲਈ ਅਭਿਸ਼ੇਕ, ਰਿਸ਼ਬ ਅਤੇ ਯਸ਼ਿਕ ਜਦੋਂ ਕਿ ਅੰਡਰ 19 ਪ੍ਰਦੇਸ਼ ਪੱਧਰ ਚੈਂਪਿਅਨਸ਼ਿਪ ਮੁਕਾਬਲੇ ਲਈ ਅਨੁਪ੍ਰੀਤ ਸਿੰਘ ਨੂੰ ਚੁਣਿਆ ਗਿਆ। ਪ੍ਰਿੰਸੀਪਲ ਸ਼੍ਰੀਮਤੀ ਰੀਤੂ ਭੂਸਰੀ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇੱਕ ਵਾਰ ਫਿਰ ਸਕੂਲ ਦੇ ਵਿਦਿਆਰਥੀਆਂ ਨੇ ਸਾਬਤ ਕਰ ਦਿੱਤਾ ਹੈ ਕਿ ਸਕੂਲ ਮੈਨੇਜਮੈਂਟ ਦੁਆਰਾ ਵਿਦਿਆਰਥੀਆਂਂ ਦੀ ਪੜਾਈ ਦੇ ਨਾਲ ਨਾਲ ਉਨ੍ਹਾਂ ਦੇ ਸਰਵਪੱਖੀ ਵਿਕਾਸ ਦੀ ਤਰਫ ਵਿਸ਼ੇਸ਼ ਰੂਪ ਨਾਲ ਧਿਆਨ ਦਿੱਤਾ ਜਾਂਦਾ ਹੈ ਅਤੇ ਇਹ ਹੀ ਕਾਰਨ ਹੈ ਕਿ ਹੋਲੀ ਹਾਰਟ ਸਕੂਲ ਦੇ ਵਿਦਿਆਰਥੀਆਂ ਦਾ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਅਤੇ ਚੰਗਾ ਪ੍ਰਦਰਸ਼ਨ ਰਹਿੰਦਾ ਹੈ।ਉਨ੍ਹਾਂ ਨੇ ਉਂਮੀਦ ਵਿਅਕਤ ਕਰਦੇ ਹੋਏ ਕਿਹਾ ਹੈ ਕਿ ਅਗਲੀ ਦਿਨਾਂ ਵਿੱਚ ਹੋਣ ਵਾਲੇ ਪ੍ਰਦੇਸ਼ ਪੱਧਰ ਚੈਂਪਿਅਨਸ਼ਿਪ ਮੁਕਾਬਲੇ ਵਿੱਚ ਵੀ ਸਕੂਲ ਦਾ ਪ੍ਰਦਰਸ਼ਨ ਸ਼ਾਨਦਾਰ ਰਹੇਗਾ।ਇਸ ਪ੍ਰਦਰਸ਼ਨ ਉੱਤੇ ਸਕੂਲ ਪ੍ਰਬੰਧਕ ਰਮੇਸ਼ ਭੂਸਰੀ, ਡਾਇਰੈਕਟਰ ਅਨਮੋਲ ਭੂਸਰੀ ਸਹਿਤ ਸਮੂਹ ਮੈਨੇਜਮੈਂਟ ਨੇ ਵਿਦਿਆਰਥੀਆਂ, ਅਭਿਭਾਵਕਾਂ ਅਤੇ ਸਟਾਫ ਨੂੰ ਵਧਾਈ ਦਿੱਤੀ ਹੈ ।

Check Also

ਡਾ. ਓਬਰਾਏ ਦੇ ਯਤਨਾਂ ਸਦਕਾ ਹਰਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਭਾਰਤ ਪੁੱਜਾ

ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ …

Leave a Reply