ਅੰਮ੍ਰਿਤਸਰ, 7 ਫ਼ਰਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ
ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਕੀਤੀ ਗਈ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਸਾਹਿਬ ਭਾਈ ਕੇਰਾ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਲਈ ਰਵਾਨਾ ਹੋਈ।ਗ੍ਰੰਥੀ ਭਾਈ ਬਲਵੰਤ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ ਤੇ ਸੰਗਤ ਨੂੰ ਹੁਕਮਨਾਮਾ ਭਾਈ ਦਵਿੰਦਰ ਸਿੰਘ ਨੇ ਕਰਵਾਇਆ।ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇਣ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪ੍ਰਮਿੰਦਰ ਸਿੰਘ ਕੋਲਿਆਂਵਾਲੀ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ।ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ’ਤੇ ਫੁੱਲਾਂ ਦੀ ਭਰਵੀਂ ਵਰਖਾ ਕੀਤੀ ਗਈ।ਨਗਰ ਕੀਰਤਨ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਬੈਂਡ ਅਤੇ ਗਤਕਾ ਪਾਰਟੀਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਦਿਖਾਏ।ਇਸ ਤੋਂ ਇਲਾਵਾ ਵੱਖ-ਵੱਖ ਪੜਾਵਾਂ ’ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਉਥੇ ਹੀ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਦੇ ਕੇ ਨਿਵਾਜਿਆ।ਸ਼ਬਦ ਗੁਰੂ ਯਾਤਰਾ ਦੀ ਅਰੰਭਤਾ ਸਮੇਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਿੱਕਰ ਸਿੰਘ ਚੰਨੂ, ਧਰਮ ਪ੍ਰਚਾਰ ਕਮੇਟੀ ਮੈਂਬਰ ਜਥੇਦਾਰ ਅਵਤਾਰ ਸਿੰਘ ਵਣਵਾਲਾ, ਗੁਰਚਰਨ ਸਿੰਘ ਓ.ਐਸ.ਡੀ ਬਾਦਲ, ਕੁਲਵਿੰਦਰ ਸਿੰਘ ਕਾਕਾ ਸਾਬਕਾ ਚੇਅਰਮੈਨ, ਹਰਪ੍ਰੀਤ ਸਿੰਘ ਸਾਬਕਾ ਵਿਧਾਇਕ ਕੋਟ ਭਾਈ ਆਦਿ ਮੌਜੂਦ ਸਨ। ਇਸ ਮੌਕੇ ਸੰਗਤ ਨਾਲ ਪ੍ਰਚਾਰਕ ਸਾਹਿਬਾਨਾਂ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਗੁਰਦੇਵ ਸਿੰਘ ਬਲੋਚਖੇੜਾ ਤੇ ਕਸ਼ਮੀਰ ਸਿੰਘ, ਪਿੱਪਲ ਸਿੰਘ ਖ਼ਚਾਨਚੀ, ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਗੁਰਮੀਤ ਸਿੰਘ ਬੁੱਟਰ, ਦੀਪਇੰਦਰ ਸਿੰਘ ਇੰਚਾਰਜ 85, ਨਿਰੰਜਨ ਸਿੰਘ ਸੁਪਰਵਾਈਜ਼ਰ, ਜਸਬੀਰ ਸਿੰਘ, ਮੈਨੇਜਰ ਬਲਦੇਵ ਸਿੰਘ, ਗੁਰਦੁਆਰਾ ਇੰਸਪੈਕਟਰ ਮੁਕੰਦ ਸਿੰਘ, ਬਘੇਲ ਸਿੰਘ, ਰਸ਼ਪਾਲ ਸਿੰਘ ਬਾਠ ਤੇ ਚਾਨਣ ਸਿੰਘ, ਕੁਲਵਿੰਦਰ ਸਿੰਘ ਸਾਬਕਾ ਚੇਅਰਮੈਨ, ਬਸੰਤ ਸਿੰਘ ਕੰਗ ਚੇਅਰਮੈਨ ਮਾਰਕੀਟ ਕਮੇਟੀ ਮਲੋਟ, ਰਾਮ ਸਿੰਘ ਪ੍ਰਧਾਨ ਨਗਰ ਕੌਂਸਲ ਮਲੋਟ, ਜਗਤਾਰ ਸਿੰਘ ਬਰਾੜ ਪ੍ਰਧਾਨ ਯੂਥ ਅਕਾਲੀ ਦਲ ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।
Check Also
ਖਾਲਸਾ ਯੂਨੀਵਰਸਿਟੀ ਵਲੋਂ ਦੇਬੀ ਮਖਸੂਸਪੁਰੀ ਦਾ ਸ਼ੋਅ ਕਰਵਾਇਆ ਗਿਆ
ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਲੋਂ ਆਪਣੀਆਂ ਪ੍ਰਭਾਵਸ਼ਾਲੀ ਕਵਿਤਾਵਾਂ ਅਤੇ ਗੀਤਾਂ …
Punjab Post Daily Online Newspaper & Print Media