ਰੇਲ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ ਮਿਲਣ ਤੱਕ ਕਰਾਂਗੇ ਸੰਘਰਸ਼ – ਗਿੱਲ, ਟਿੱਕਾ
ਅਮ੍ਰਿਤਸਰ, 7 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਰੇਲ ਹਾਦਸੇ ਦੇ ਪੀੜਤ ਪਰਿਵਰਾਂ ਨੂੰ ਇਨਸਾਫ ਦਿਵਾਉਣ ਅਤੇ ਮੁੱਖ ਦੋਸ਼ੀ ਮਿਠੂ ਮੈਦਾਨ ਦੀ
ਗ੍ਰਿਫਤਾਰੀ ਲਈ ਅਕਾਲੀ ਦਲ ਦੇ ਅੰਮ੍ਰਿਤਸਰ ਹਲਕਾ ਦੱਖਣੀ ਇੰਚਾਰਜ ਤਲਬੀਰ ਸਿੰਘ ਗਿਲ ਅਤੇ ਸ਼ਹਿਰੀ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਦੀ ਅਗਵਾਈ ’ਚ ਇੱਕ ਪ੍ਰਭਾਵਸ਼ਾਲੀ ਕੈਡਲ ਮਾਰਚ ਕੱਢਿਆ ਗਿਆ।
ਭਰਾਵਾਂ ਦੇ ਢਾਬੇ ਤੋਂ ਸ੍ਰੀ ਦਰਬਾਰ ਸਾਹਿਬ ਤੱਕ ਕੱਢੇ ਗਏ ਕੈਡਲ ਮਾਰਚ ਦੌਰਾਨ ਭਾਰੀ ਗਿਣਤੀ ’ਚ ਪੀੜਤ ਪਰਿਵਾਰਾਂ ਨੇ ਵੀ ਸ਼ਮੂਲੀਅਤ ਕੀਤੀ, ਪੀੜਤ ਪਰਿਵਾਰਾਂ ਨੇ ਇਸ ਮੌਕੇ ਸਰਕਾਰਅਤੇ ਨਵਜੋਤ ਸਿੰਘ ਸਿੱਧੂ ਜੋੜੀ ਵਲੋਂ ਉਹਨਾਂ ਦੀ ਸਾਰ ਨਾ ਲੈਣ ਦੀ ਦੁੱਖ ਭਰੀ ਦਾਸਤਾਨ ਸੁਣਾਈ।ਉਹਨਾਂ ਕਿਹਾ ਕਿ ਸਿੱਧੂ ਪਰਿਵਾਰ ਤੇ ਕੈਪਟਨ ਸਰਕਾਰ ਨੇ ਉਹਨਾਂ ਨਾਲ ਮੁਆਵਜਾ ਦੇ ਨਾਮ ’ਤੇ ਕੁਝ ਪੈਸੇ ਅਤ ਇਕ ਵਾਰ ਰਾਸ਼ਨ ਦੇਣ ਤੋਂ ਇਲਾਵਾ ਕੁੱਝ ਨਹੀਂ ਕੀਤਾ।ਸਰਕਾਰ ਵਲੋਂ ਦਿੱਤਾ ਗਿਆ ਮੁਆਵਜਾ ਨਾ ਕਾਫੀ ਸੀ ਜੋ ਕਿ ਉਹਨਾਂ ਦੇ ਇਲਾਜ ’ਤੇ ਹੀ ਖਰਚ ਹੋ ਗਏ ਹਨ।ਉਹਨਾਂ ਨੂੰ ਕੋਈ ਨੌਕਰੀ ਨਹੀਂ ਮਿਲੀ।
ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਸਰਕਾਰ ਅਤੇ ਕੈਬਨਿਟ ਮੰਤਰੀ ਸਿੱਧੂ ਨੇ ਗਰੀਬ ਲੋਕਾਂ ਨੂੰ ਧੋਖੇ ਵਿੱਚ ਰੱਖਿਆ ਹੈ।ਦੋਸ਼ੀ ਹੋਣ ਦੇ ਬਾਵਜੂਦ ਮਿਠੂ ਮੈਦਾਨ ’ਤੇ ਕੋਈ ਕਾਰਵਾਈ ਨਹੀਂ ਕੀਤੀ ਗਈ।ਉਹਨਾਂ ਮਿਠੂ ਮੈਦਾਨ ਨੂੰ ਤੁਰੰਤ ਗ੍ਰਿਫਤਾਰ ਕਰਨ ਅਤੇ ਪੀੜਤ ਪਰਿਵਾਰਾਂ ਨੂੰ ਵਾਅਦੇ ਅਨੁਸਾਰ ਸਰਕਾਰੀ ਨੌਕਰੀਆਂ ਦੇਣ ਦੀ ਮੰਗ ਕੀਤੀ।ਉਹਨਾਂ ਇਨਸਾਫ ਦਿਵਾਉਣ ਦਾ ਵਾਅਦਾ ਕੀਤਾ ਅਤੇ ਕਿਹਾ ਕਿ ਅਕਾਲੀ ਦਲ ਇਨਸਾਫ ਮਿਲਣ ਤੱਕ ਸੰਘਰਸ਼ ਜਾਰੀ ਰਖੇਗਾ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media