ਅੰਮ੍ਰਿਤਸਰ, 7 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਵੀਪ ਮੁਹਿੰਮ ਤਹਿਤ ਇਨੀਸ਼ੇਟਰ ਆਫ ਚੇਂਜ ਨਾਮ ਦੀ ਐਨ.ਜੀ.ਓ ਵਲੋਂ ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੇ ਸਹਿਯੋਗ ਨਾਲ ਆਈ ਵੋਟ ਆਈ ਲੀਡ ਨਾਮ ਦੀ ਮੁਹਿੰਮ ਚਲਾਈ ਜਾ ਰਹੀ ਹੈ।ਜਿਸ ਦਾ ਮੁੱਖ ਮਕਸਦ 18 ਸਾਲ ਦੇ ਹੋ ਚੁੱਕੇ ਨੌਜਵਾਨਾਂ ਦੇ ਵੋਟ ਬਣਾਉਣਾ ਅਤੇ ਉਨ੍ਹਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਨਾ ਹੈ।ਇਸ ਮੁਹਿੰਮ ਤਹਿਤ ਸਰਕਾਰੀ ਮੈਡੀਕਲ ਕਾਲਜ ਅਜਨਾਲਾ ਵਿਖੇ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਲੱਗਭੱਗ 500 ਨੌਜਵਾਨਾਂ ਨੇ ਭਾਗ ਲਿਆ।ਇਨੀਸ਼ੇਟਰ ਆਫ ਚੇਂਜ ਦੇ ਭਵੀਸ਼ ਮਲਹੋਤਰਾ ਆਰਿਅਨ ਵੱਲੋਂ ਨੌਜਵਾਨਾਂ ਨੂੰ ਵੋਟ ਦੀ ਤਾਕਤ ਬਾਰੇ ਜਾਗਰੂਕ ਕੀਤਾ।ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਵੀਪ ਮੁਹਿੰਮ ਤਹਿਤ ਸਾਡੀ ਐਨ.ਜੀ.ਓ ਵੱਲੋਂ ਆਈ ਵੋਟ ਆਈ ਲੀਡ ਦੀ ਮੁਹਿੰਮ ਸ਼ਰੁੂ ਕੀਤੀ ਗਈ ਹੈ।ਜਿਸ ਵਿੱਚ ਪੰਜਾਬ ਚੋਂ 2000 ਵਲੰਟੀਅਰ ਕੰਮ ਕਰ ਰਹੇ ਹਨ।ਉਨ੍ਹਾਂ ਦੱਸਿਆ ਕਿ ਇਹ ਸਾਰੇ ਸੈਮੀਨਾਰ ਆਉਂਦੇ 20 ਦਿਨਾਂ ਵਿੱਚ 20 ਕਾਲਜਾਂ ਵਿੱਚ ਲਗਾਏ ਜਾਣਗੇ।ਜਿਸ ਦਾ ਮੁੱਖ ਮਕਸਦ ਵੋਟਰਾਂ ਨੂੰ ਵੋਟ ਦੇ ਮਹੱਤਵ ਬਾਰੇ ਜਾਗਰੂਕ ਕਰਨਾ ਹੈ।ਇਸ ਮੌਕੇ ਉਨ੍ਹਾਂ ਨੇ ਜਿਲ੍ਹਾ ਪ੍ਰਸਾਸ਼ਨ ਅਤੇ ਸਵੀਪ ਅਧਿਕਾਰੀਆਂ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਦੇ ਸਹਿਯੋਗ ਨਾਲ ਹੀ ਇਹ ਸਾਰੇ ਸੈਮੀਨਾਰ ਆਯੋਜਤ ਕੀਤੇ ਜਾ ਰਹੇ ਹਨ।ਇਸ ਮੌਕੇ ਸਹਾਇਕ ਨੋਡਲ ਅਫਸਰ ਸ੍ਰੀ ਸੌਰਵ ਖੌਸਲਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਲਜ ਦੇ ਪਿੰਸੀਪਲ, ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media