Wednesday, December 25, 2024

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਦੁੱਖ ਸਾਂਝਾ ਕੀਤਾ

PUNB0802201901ਅੰਮ੍ਰਿਤਸਰ, 8 ਫਰਵਰੀ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਮਾਤਾ ਸਵਿੰਦਰ ਕੌਰ ਦੇ ਅਕਾਲ ਚਲਾਣੇ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਸਿੰਘ ਸਾਹਿਬ ਨਾਲ ਦੁੱਖ ਸਾਂਝਾ ਕੀਤਾ।ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਸ੍ਰੀ ਅੰਮ੍ਰਿਤਸਰ ਸਥਿਤ ਰਿਹਾਇਸ਼ ’ਤੇ ਉਨ੍ਹਾਂ ਨਾਲ ਹਮਦਰਦੀ ਪ੍ਰਗਟ ਕਰਨ ਪਹੁੰਚੇ ਅਧਿਕਾਰੀਆਂ ਵਿਚ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਹਾਇਕ ਇੰਜ: ਸੁਖਮਿੰਦਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਸਿਮਰਜੀਤ ਸਿੰਘ ਕੰਗ, ਸ੍ਰੀ ਦਰਬਾਰ ਸਾਹਿਬ ਦੇ ਮੀਤ ਮੈਨੇਜਰ ਗੁਰਪ੍ਰੀਤ ਸਿੰਘ, ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਦੇ ਮੈਨੇਜਰ ਜਰਨੈਲ ਸਿੰਘ ਆਦਿ ਮੌਜੂਦ ਸਨ।ਇਸੇ ਦੌਰਾਨ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ ਮਾਤਾ ਸਵਿੰਦਰ ਕੌਰ ਨਮਿਤ ਅੰਤਿਮ ਅਰਦਾਸ ਸਮਾਗਮ 12 ਫ਼ਰਵਰੀ ਨੂੰ ਦੁਪਹਿਰ 12:00 ਵਜੇ ਤੋਂ 2:00 ਵਜੇ ਤੱਕ ਡੇਰਾ ਤਪੋਬਣ ਬਾਬਾ ਭੂਰੀ ਵਾਲੇ ਤਰਨ ਤਾਰਨ ਰੋਡ ਅੰਮ੍ਰਿਤਸਰ ਵਿਖੇ ਹੋਵੇਗਾ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …

Leave a Reply