Wednesday, December 25, 2024

ਸ਼ਬਦ ਗੁਰੂ ਯਾਤਰਾ ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ

PUNB0802201902ਅੰਮ੍ਰਿਤਸਰ, 8 ਫਰਵਰੀ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਕੀਤੀ ਗਈ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਗੁਰਦੁਆਰਾ ਥੇਹੜੀ ਸਾਹਿਬ ਸ੍ਰੀ ਮੁਕਤਸਰ ਸਾਹਿਬ ਲਈ ਰਵਾਨਾ ਹੋਈ। ਇਸ ਮੌਕੇ ਸ੍ਰੀ ਮੁਕਤਸਰ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਬਲਵਿੰਦਰ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ ਤੇ ਸੰਗਤ ਨੂੰ ਹੁਕਮਨਾਮਾ ਭਾਈ ਜਗਬੀਰ ਸਿੰਘ ਨੇ ਸਰਵਣ ਕਰਵਾਇਆ।ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇਣ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਵਿਧਾਇਕ ਕਨਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ।ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ’ਤੇ ਫੁੱਲਾਂ ਦੀ ਭਰਵੀਂ ਵਰਖਾ ਕੀਤੀ ਗਈ। ਨਗਰ ਕੀਰਤਨ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਬੈਂਡ ਅਤੇ ਗਤਕਾ ਪਾਰਟੀਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਦਿਖਾਏ।ਇਸ ਤੋਂ ਇਲਾਵਾ ਵੱਖ-ਵੱਖ ਪੜਾਵਾਂ ’ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਉਥੇ ਹੀ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਦੇ ਕੇ ਨਿਵਾਜਿਆ।ਸ਼ਬਦ ਗੁਰੂ ਯਾਤਰਾ ਦੀ ਅਰੰਭਤਾ ਸਮੇਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਨਵਤੇਜ ਸਿੰਘ ਕਾਉਣੀ, ਜਥੇਦਾਰ ਹੀਰਾ ਸਿੰਘ ਬਡਵਾਲ, ਸੰਪੂਰਨ ਸਿੰਘ ਸਰਪੰਚ ਆਦਿ ਮੌਜੂਦ ਸਨ।ਸੰਗਤ ਨਾਲ ਪ੍ਰਚਾਰਕ ਸਾਹਿਬਾਨਾਂ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ।
    ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ ਮੈਂਬਰ ਬਾਬਾ ਦਲੀਪ ਸਿੰਘ, ਹਰਪਾਲ ਸਿੰਘ ਬੇਦੀ ਨਗਰ ਕੌਂਸਲਰ ਸ੍ਰੀ ਮੁਕਤਸਰ ਸਾਹਿਬ, ਬਿੰਦਰ ਸਿੰਘ ਗੋਨਿਆਣਾ, ਹਰਦੀਪ ਸਿੰਘ ਡਿੰਪੀ ਹਲਕਾ ਇੰਚਾਰਜ ਗਿੱਦੜਬਾਹਾ, ਜਸਪਾਲ ਸਿੰਘ ਮਾਹਣੀ ਖੇੜਾ ਕਵੀਸ਼ਰੀ ਜਥਾ, ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਗੁਰਮੀਤ ਸਿੰਘ ਬੁੱਟਰ, ਦੀਪਇੰਦਰ ਸਿੰਘ ਇੰਚਾਰਜ 85, ਨਿਰੰਜਨ ਸਿੰਘ ਸੁਪਰਵਾਈਜ਼ਰ, ਜਸਬੀਰ ਸਿੰਘ, ਮੈਨੇਜਰ ਬਲਦੇਵ ਸਿੰਘ, ਗੁਰਦੁਆਰਾ ਇੰਸਪੈਕਟਰ ਮੁਕੰਦ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।
 

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …

Leave a Reply