Tuesday, December 24, 2024

ਖ਼ਾਲਸਾ ਕਾਲਜ ਐਜ਼ੂਕੇਸ਼ਨ ਵਿਖੇ ‘ਅਧਿਆਪਕ ਸਿੱਖਿਆ ਦੇ ਵੱਖ-ਵੱਖ ਪਹਿਲੂਆਂ ’ਤੇ ਵਿਸ਼ੇਸ਼ ਭਾਸ਼ਣ ਆਯੋਜਿਤ

PUNB0802201904ਅੰਮ੍ਰਿਤਸਰ, 8 ਫ਼ਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਐਜੂਕੇਸ਼ਨ ਰਣਜੀਤ ਐਵੀਨਿਊ ਵਿਖੇ ‘ਅਧਿਆਪਕ ਸਿੱਖਿਆ ਦੇ ਵੱਖ-ਵੱਖ ਪਹਿਲੂਆਂ ਅਤੇ ਰਿਸਰਚ’ ਵਿਸ਼ੇ ’ਤੇ 2 ਵਿਸ਼ੇਸ਼ ਭਾਸ਼ਣ ਆਯੋਜਿਤ ਕੀਤੇ ਗਏ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ ਦੀ ਦੇਖ-ਰੇਖ ਹੇਠ ਆਯੋਜਿਤ ਇਸ ਭਾਸ਼ਣ ’ਚ ਗੈਸਟ ਸਪੀਕਰ ਇਲਾਹਾਬਾਦ ਯੂਨੀਵਰਸਿਟੀ ਡਾ. ਪੀ.ਕੇ ਸਾਹੂ, ਡਿਪਾਰਟਮੈਂਟ ਆਫ਼ ਐਜੂਕੇਸ਼ਨ ਨੇ ਦੇਸ਼ ’ਚ ਅਧਿਆਪਕਾਂ ਦੀ ਸਿੱਖਿਆ ਦੇ ਬਦਲਦੇ ਹਾਲਾਤ ਬਾਰੇ ਗੱਲ ਕੀਤੀ।
    ਇਸ ਤੋਂ ਪਹਿਲਾਂ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ ਨੇ ਕੈਂਪਸ ’ਚ ਡਾ. ਸਾਹੂ ਦਾ ਪੁੱਜਣ ’ਤੇ ਸਵਾਗਤ ਕੀਤਾ ਅਤੇ ਹਾਜ਼ਰ ਸਟਾਫ ਨੂੰ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਸਿੱਖਿਆ ਨੂੰ ਵਿਦਿਆਰਥੀਆਂ ਦੇ ਕੇਂਦਰਿਤ ਅਤੇ ਜੀਵਨ ਅਧਾਰਿਤ ਹੋਣਾ ਚਾਹੀਦਾ ਹੈ।ਡਾ. ਸਾਹੂ ਨੇ ਉਨ੍ਹਾਂ ਨੇ ਸੰਭਾਵੀ ਅਧਿਆਪਕਾਂ ਨੂੰ ਸਮਰਪਿਤ ਅਤੇ ਵਚਨਬੱਧ ਅਧਿਆਪਕ ਬਣਨ ਲਈ ਪ੍ਰੇਰਿਤ ਕੀਤਾ।ਉਨ੍ਹਾਂ ਨੇ ਬਹੁਤ ਹੀ ਸਪੱਸ਼ਟ ਢੰਗ ਨਾਲ ਐਮ.ਐਡ ਵਿਦਿਆਰਥੀਆਂ ਨੂੰ ਵੱਖਰੇ-ਵੱਖਰੇ ਖੋਜ ਅਧਾਰਿਤ ਕਾਰਜ ਕਰਨ ਲਈ ਵੀ ਪ੍ਰੇਰਿਆ।
    ਡਾ. ਸਾਹੂ ਨੇ ਵਿਦਿਆਰਥੀਆਂ ਨੂੰ ਸਵੈ-ਸਿਖਲਾਈ ਸਬੰਧੀ ਉਤਸ਼ਾਹ ਅਤੇ ਸਮੇਂ ਮੁਤਾਬਕ ਆਪਣੇ-ਆਪ ਨੂੰ ਬਦਲਣ ਦੀ ਜ਼ਰੂਰਤ ’ਤੇ ਵੀ ਜ਼ੋਰ ਦਿੱਤਾ।ਇਸ ਮੌਕੇ ਡਾ. ਢਿੱਲੋਂ ਨੇ ਡਾ. ਸਾਹੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਸਿੱਖਿਆ ਸਬੰਧੀ ਪ੍ਰਦਾਨ ਕੀਤੀ ਗਈ ਜਾਣਕਾਰੀ ਵਿਦਿਆਰਥੀਆਂ ਅਤੇ ਫੈਕਲਟੀ ਦੇ ਗਿਆਨ ’ਚ ਵਾਧਾ ਕਰੇਗੀ। ਇਸ ਮੌਕੇ ਕਾਲਜ ਦੇ ਸਮੂਹ ਸਟਾਫ਼ ਤੋਂ ਇਲਾਵਾ ਵੱਡੀ ਗਿਣਤੀ ’ਚ ਵਿਦਿਆਰਥੀ ਮੌਜ਼ੂਦ ਸਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …

Leave a Reply