Tuesday, October 6, 2026

ਫੌਜ ਵਿੱਚ ਭਰਤੀ ਲਈ ਪ੍ਰੀ ਰਿਕਰੂਟਮੈਂਟ ਕੋਰਸ ਸ਼ੁਰੂ

Armyਅੰਮ੍ਰਿਤਸਰ, 8 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਲੈਫ. ਕਰਨਲ ਗੁਰਿੰਦਰਜੀਤ ਸਿੰਘ ਗਿੱਲ (ਰਿਟਾ), ਜ਼ਿਲਾ੍ਹ ਰੱਖਿਆ ਸੇਵਾਵਾਂ ਭਲਾਈ ਅਫਸਰ ਅੰਮ੍ਰਿਤਸਰ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਇਸ ਸੈਂਟਰ ਵਿਖੇ ਫੌਜ `ਚ ਭਰਤੀ ਹੋਣ ਲਈੇ ਸਰੀਰਕ ਅਤੇ ਲਿਖਤੀ ਟੈਸਟ ਦੀ ਤਿਆਰੀ ਕਰਵਾਈ ਜਾਂਦੀ ਹੈ।ਫੌਜ ਵਿੱਚ ਭਰਤੀ ਹੋਣ ਸਬੰਧੀ ਪ੍ਰੀ ਰਿਕਰੂਟਮੈਂਟ ਕੋਰਸ ਸਾਰੇ ਵਰਗ ਦੇ ਬੱਚਿਆਂ ਲਈ ਲਾਗੂ ਹੈ, ਜਿਸ ਲਈ ਦਾਖਲਾ ਸ਼ੁਰੂ ਹੈ।ਇਥੇ ਪ੍ਰਦੇਸ਼ਿਕ ਸੈਨਾ ਦੀ ਭਰਤੀ ਦਾ ਸਰੀਰਕ ਯੋਗਤਾ ਟੈਸਟ ਪਾਸ ਕਰ ਚੁੱਕੇ ਉਮੀਦਵਾਰਾਂ ਦੇ ਹੋਣ ਵਾਲੇ ਲਿਖਤੀ ਪੇਪਰ ਦੀ ਤਿਆਰੀ ਕਰਵਾਈ ਜਾਂਦੀ ਹੈ ਅਤੇ ਪੰਜਾਬ ਪੁਲਿਸ ਦੀ ਭਰਤੀ ਵਿੱਚ ਹਿੱਸਾ ਲੈਣ ਵਾਲੇ ਉਮੀਦਵਾਰਾਂ ਨੂੰ ਸਰੀਰਕ ਅਤੇ ਲਿਖਤੀ ਪੇਪਰ ਲਈ ਵੀ ਤਿਆਰ ਕੀਤਾ ਜਾਂਦਾ ਹੈ।ਇਹ ਕੋਰਸ 11 ਫਰਵਰੀ 2019 ਤੋ ਸ਼ੁਰੂ ਕੀਤਾ ਜਾ ਰਿਹਾ ਹੈ ਚਾਹਵਾਨ ਉਮੀਦਵਾਰ ਦਾਖਲਾ ਲੈ ਕੇ ਲਾਭ ਉਠਾ ਸਕਦੇ ਹਨ।
ਉਨਾਂ ਦੱਸਿਆ ਕਿ ਇਸ ਸੈਂਟਰ ਵਿਖੇ 120 ਘੰਟੇ ਦਾ ਆਈ.ਐਸ.ਓ ਸਰਟੀਫਾਇਡ ਬੇਸਿਕ ਕੰਪਿਊਟਰ ਕੋਰਸ ਵੀ ਕਰਾਇਆ ਜਾਂਦਾ ਹੈ ਜੋ ਕਿ  ਸਰਕਾਰੀ ਨੋਕਰੀਆਂ ਲਈ ਜਰੂਰੀ ਹੈ।ਗਿੱਲ ਨੇ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਦਫਤਰੀ ਸਮੇਂ ਵਿਚ ਆ ਕੇ ਸੰਪਰਕ ਕਰ ਸਕਦੇ ਹਨ ਜਾਂ ਦਫਤਰ ਨਾਲ ਫੋਨ ਨੰਬਰ 0183-2212103, 9592789043 ਤੇ ਸੰਪਰਕ ਕਰ ਸਕਦੇ ਹਨ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply