ਅੰਮ੍ਰਿਤਸਰ, 8 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) -ਕੌਂਸਲਰ ਅਨੇਕ ਸਿੰਘ ਨੇ ਅਰਬਨ ਸਿਹਤ ਕੇਂਦਰ ਮੁਸਤਫਾਬਾਦ ਵਿਖੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਮਨਜੀਤ ਸਿੰਘ ਰਟੋਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਇਹ ਇੱਕ ਵਧੀਆ ਉਪਰਾਲਾ ਕੀਤਾ ਜਾ ਰਿਹਾ ਹੈ।ਜਿਸ ਅਧੀਨ ਜਿਲ੍ਹਾ ਅੰਮ੍ਰਿਤਸਰ ਵਿਚ ਪੰਜ ਆਈ.ਈ.ਸੀ ਵੈਨਾਂ ਚਲਾਈਆਂ ਜਾ ਰਹੀਆਂ ਹਨ, ਜੋ ਪੁਰੇ ਜਿਲ੍ਹੇ ਸਿਹਤ ਸਹੁਲਤਾਂ ਦਾ ਪ੍ਰਚਾਰ ਕਰੇਗੀ ਅਤੇ ਲੋਕਾਂ ਨੂੰ ਚੰਗੀ ਸਿਹਤ, ਨਸ਼ਿਆਂ ਤੋ ਬਚਾਅ ਅਤੇ ਵੱੱਖ-ਵੱਖ ਸਿਹਤ ਪ੍ਰੋਗਰਾਮਾਂ ਸਬੰਧੀ ਜਾਗਰੁਕ ਕਰੇਗੀ।ਡਿਪਟੀ ਮਾਸ ਮੀਡੀਆ ਅਫ਼ਸਰ ਅਮਰਦੀਪ ਸਿੰਘ ਨੇ ਦੱਸਿਆ ਕਿ ਸਿਵਲ ਸਰਜਨ ਡਾ. ਹਰਦੀਪ ਸਿੰਘ ਘਈ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਇਨਾਂ ਵੈਨਾਂ ਰਾਹੀਂ ਪ੍ਰਤੀ ਦਿਨ 6 ਤੋਂ 8 ਪਿੰਡਾ ਵਿੱਚ ਸਿਹਤ ਸਹੁਲਤਾਂ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ ਅਤੇ ਵੱਡੇ ਪਿੰਡਾਂ ਵਿੱਚ ਇੱਕ ਮੈਡੀਕਲ ਕਂੈਪ ਲਗਾਇਆ ਜਾ ਰਿਹਾ ਹੈ।ਜਿਸ ਵਿੱਚ ਮੈਡੀਕਲ ਟੀਮਾਂ ਵੱਲੋਂ ਮਰੀਜਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਦਵਾਈਆਂ ਮੁਫ਼ਤ ਵੰਡੀਆਂ ਜਾਣਗੀਆਂ।ਇਹ ਵੈਨਾਂ ਜ਼ਿਲ੍ਹੇ ਵਿੱਚ ਇੱਕ ਮਹੀਨੇ ਲਈ ਰਹਿਣਗੀਆਂ।ਇਸ ਮੋਕੇ ਸਰਪੰਚ ਜਗਦੀਸ਼ ਸਿੰਘ, ਪ੍ਰਿੰਸੀਪਲ ਦਿਲਬਾਗ ਸਿੰਘ, ਆਰੂਸ਼ ਭੱਲਾ ਅਤੇ ਸਮੂਹ ਸਟਾਫ਼ ਹਾਜ਼ਰ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media