Monday, October 5, 2026

ਮਾਤਾ ਸਵਿੰਦਰ ਕੌਰ ਤੇ ਭਾਈ ਅਜੀਤ ਸਿੰਘ ਦੇ ਅਕਾਲ ਚਲਾਣੇ `ਤੇ ਦੁੱਖ ਦਾ ਪ੍ਰਗਟਾਵਾ

IMGNOTAVAILABLEਅੰਮ੍ਰਿਤਸਰ, 8 ਫ਼ਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਮਾਤਾ ਸਵਿੰਦਰ ਕੌਰ ਅਤੇ ਦਮਦਮੀ ਟਕਸਾਲ ਦੇ ਮੁੱਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਦੇ ਵੱਡੇ ਭਰਾਤਾ ਭਾਈ ਅਜੀਤ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ ਜਥੇਦਾਰ ਬਾਬਾ ਬਲਬੀਰ ਸਿੰਘ ਜੀ 96ਵੇਂ ਕਰੋੜੀ ਨੇ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਗਿਆਨੀ ਰਘਬੀਰ ਸਿੰਘ ਅਤੇ ਬਾਬਾ ਹਰਨਾਮ ਸਿੰਘ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪਰਿਵਾਰ ਦੇ ਜੀਅ ਦਾ ਸੰਸਾਰ ਤੋਂ ਤੁਰ ਜਾਣਾ ਵੱਡਾ ਘਾਟਾ ਹੁੰਦਾ ਹੈ ਅਤੇ ਇਹ ਘਾਟਾ ਕਦੇ ਵੀ ਪੂਰਾ ਨਹੀਂ ਹੋ ਸਕਦਾ।ਉਨ੍ਹਾਂ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦਿਆਂ ਵਿਛੜੀਆਂ ਆਤਮਾਵਾਂ ਨੂੰ ਆਪਣੇ ਚਰਨਾ ਵਿੱਚ ਨਿਵਾਸ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।
 

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply