ਬਠਿੰਡਾ, 9 ਫਰਵਰੀ (ਪੰਜਾਬ ਪੋਸਟ -ਅਵਤਾਰ ਸਿੰਘ ਕੈਂਥ) – ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਵਿਖੇ ਭਾਰਤ ਸਕਾਊਟਸ ਐਂਡ ਗਾਈਡਜ਼ ਬਾਰੇ ਇੱਕ ਦਿਨਾਂ ਕੈਂਪ ਆਯੋਜਿਤ ਕੀਤਾ ਗਿਆ ਜਿਸ ਵਿੱਚ ਸ. ਹਰਦਰਸ਼ਨ ਸਿੰਘ ਸੋਹਲ, ਜ਼ਿਲ੍ਹਾ ਟਰੇਨਿੰਗ ਕਮਿਸ਼ਨਰ ਸਕਾਊਟਸ (ਬਠਿੰਡਾ) ਮੁੱਖ ਮਹਿਮਾਨ ਵਜੋਂ ਪਹੁੰਚੇ।ਕੈਂਪ ਵਿੱਚ ਸਕੂਲ ਦੇ 100 ਤੋਂ ਵਧੇਰੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ।ਜਿੰਨਾਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮਹਿਮਾਨ ਹਰਦਰਸ਼ਨ ਸਿੰਘ ਸੋਹਲ, ਜ਼ਿਲ੍ਹਾ ਟਰੇਨਿੰਗ ਕਮਿਸ਼ਨਰ ਸਕਾਊਟਸ (ਬਠਿੰਡਾ) ਨੇ ਭਾਰਤ ਸਕਾਊਟਸ ਐਂਡ ਗਾਈਡਜ਼ ਦੇ ਇਤਿਹਾਸ ਬਾਰੇ ਅਤੇ ਇਸ ਦੀ ਮਹੱਤਤਾ ਸੰਬੰਧੀ ਭਰਪੂਰ ਜਾਣਕਾਰੀ ਦਿੱਤੀ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਗਤੀਵਿਧੀਆਂ ਰਾਹੀਂ ਇੱਕ ਚੰਗੇ ਸਕਾਊਟ ਬਣਨ ਦੀ ਸਿਖਲਾਈ ਵੀ ਦਿੱਤੀ।ਸਕੂਲ ਦੇ ਪ੍ਰਿੰਸੀਪਲ ਬਲਜਿੰਦਰ ਸਿੰਘ ਨੇ ਆਏ ਹੋਏੇ ਮੁੱਖ ਮਹਿਮਾਨ ਦਾ ਵਿਦਿਆਰਥੀਆਂ ਨੂੰ ਵੱਡਮੁੱਲੀ ਜਾਣਕਾਰੀ ਦੇਣ ਲਈ ਤਹਿ ਦਿਲੋਂ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਖਾਸ ਤੌਰ ’ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ।ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ (ਬੀ.ਐਫ.ਜੀ.ਆਈ) ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਇਸ ਕਾਰਜ ਨੂੰ ਜ਼ਰੂਰੀ ਦੱਸਦਿਆਂ ਸਕੂਲ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।
Check Also
ਖੇਡਾਂ ਵਤਨ ਪੰਜਾਬ ਦੀਆਂ 2026 ਅਧੀਨ ਜ਼ਿਲ੍ਹਾ ਪੱਧਰੀ ਖੇਡਾਂ ਦਾ ਚੌਥਾ ਦਿਨ
ਅੰਮ੍ਰਿਤਸਰ, 02 ਅਕਤੂਬਰ – (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ …
Punjab Post Daily Online Newspaper & Print Media