ਬਠਿੰਡਾ, 9 ਫਰਵਰੀ (ਪੰਜਾਬ ਪੋਸਟ -ਅਵਤਾਰ ਸਿੰਘ ਕੈਂਥ) – ਡੈਮੋਕਰੇਟਿਕ ਟੀਚਰਜ ਫਰੰਟ ਪੰਜਾਬ ਜਿਲ੍ਹਾ ਬਠਿੰਡਾ ਦੇ ਕਾਰਕੁੰਨਾਂ ਨੇ ਸਿੱਖਿਆ ਮੰਤਰੀ ਵੱਲੋਂ ਮੀਟਿੰਗ ਦਾ ਸਮਾਂ ਦੇ ਕੇ ਮੀਟਿੰਗ ਨਾ ਕਰਨ ’ਤੇ ਰੋਸ ਜਤਾਉਂਦਿਆਂ ਕਿਹਾ ਕਿ ਅੱਜ ਦਾ ਦਿਨ ਅਧਿਆਪਕ ਵਰਗ ਅਤੇ ਸਮੁਚੇ ਮੁਲਾਜ਼ਮ ਵਰਗ ਦੇ ਲਈ ਬਹੁਤ ਨਿਰਾਸ਼ਾਜਨਕ ਦਿਨ ਹੈ, ਕਿਉਂਕਿ ਅਧਿਆਪਕ ਸੰਘਰਸ਼ ਕਮੇਟੀ ਨੂੰ ਮੀਟਿੰਗ ਦਾ ਸਮਾਂ ਦੇ ਕੇ ਸਿੱਖਿਆ ਮੰਤਰੀ ਪੰਜਾਬ ਵਿੱਚ ਹੁੰਦਿਆਂ ਹੋਇਆ ਵੀ ਮੀਟਿੰਗ ਨਹੀਂ ਕਰ ਰਹੇ।ਉਨ੍ਹਾਂ ਕਿਹਾ ਕਿ ਸਕੂਲਾਂ ਦੀ ਮਾਰਕਿੰਗ ਕਰਕੇ ਸਰਕਾਰੀ ਸਕੂਲਾਂ ਦੀ ਗਿਣਤੀ ਅਤੇ ਆਕਾਰ ਘਟਾਈ ਦਾ ਫੈਸਲਾ ਅਮਲੀ ਰੂਪ ਵਿੱਚ ਲਾਗੂ ਕੀਤਾ ਜਾ ਰਿਹਾ ਹੈ।ਮੁਲਾਜਮਾਂ ਦਾ ਡੀ.ਏ ਸੈਂਟਰ ਨਾਲੋਂ ਡੀ-ਲਿੰਕ ਕਰਕੇ ਤਨਖਾਹਾਂ ਘਟਾਉਣ ਦਾ ਪਹਿਲਾ ਸਟੈੱਪ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਲੈ ਲਿਆ ਹੈ । ਡੈਮੋਕਰੇਟਿਕ ਟੀਚਰਜ ਫਰੰਟ ਪੰਜਾਬ ਜਿਲ੍ਹਾ ਬਠਿੰਡਾ ਦੇ ਪ੍ਰਧਾਨ ਰੇਸ਼ਮ ਸਿੰਘ ਸਕੱਤਰ ਬਲਜਿੰਦਰ ਸਿੰਘ ਜਿਲ੍ਹਾ ਕਮੇਟੀ ਮੈਂਬਰ ਨਵਚਰਨਪ੍ਰੀਤ, ਗਗਨਦੀਪ ਗਰੋਵਰ, ਬਲਵਿੰਦਰ ਸਰਮਾ, ਹਰਮੰਦਰ ਸਿੰਘ ਗਿੱਲ, ਜਗਜੀਤ ਸਿੰਘ ਚੀਮਾ, ਅੰਗਰੇਜ਼ ਸਿੰਘ ਨੇ ਬਿਅਨ ਜਾਰੀ ਕਰਕੇ ਸਰਕਾਰ ਦੇ ਇਸ ਮਾਰੂ ਫੈਸਲੇ ਹੇ ਫੈਸਲੇ ਵਾਪਸ ਲੈਣ ਦੀ ਮੰਗ ਕੀਤੀ।ਉਨ੍ਹਾਂ ਕਿਹਾ ਕਿ ਸਰਕਾਰ ਦੀ ਜਿੰਮੇਵਾਰੀ ਬਣਦੀ ਹੈ ਕਿ ਲੋਕਾਂ ਨੂੰ ਸਿਹਤ ਸਹੂਲਤਾਂ ਅਤੇ ਸਿੱਖਿਆ ਦਾ ਉੱਚੇਰਾ ਅਤੇ ਵਧੀਆ ਪ੍ਰਬੰਧ ਕੀਤਾ ਜਾਵੇ ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media