Wednesday, October 7, 2026

ਆਮ ਆਦਮੀ ਪਾਰਟੀ ਵੱਲੋਂ ਬਿਜਲੀ ਦਰਾਂ ਦੀਆਂ ਕੀਮਤਾਂ ਖਿਲਾਫ ਰੋਸ ਪ੍ਰਦਰਸ਼ਨ

ਬਠਿੰਡਾ, 9 ਫਰਵਰੀ (ਪੰਜਾਬ ਪੋਸਟ -ਅਵਤਾਰ ਸਿੰਘ ਕੈਂਥ) – ਆਮ ਆਦਮੀ ਪਾਰਟੀ ਵੱਲੋਂ ਚਲਾਏ ਜਾ ਰਹੇ ਬਿਜਲੀ ਅੰਦੋਲਨ ਤਹਿਤ ਜਿਲ੍ਹਾ ਬਠਿੰਡਾ ਦੀ ਟੀਮ ਵੱਲੋਂ ਪੰਜਾਬ ਅੰਦਰ ਬਿਜਲੀ ਦਰਾਂ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਫਾਇਰ ਬਿ੍ਰਗੇਡ ਚੌਕ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਪ੍ਰਧਾਨ ਨਵਦੀਪ ਜੀਦਾ ਅਤੇ ਹਲਕਾ ਇੰਚਾਰਜ ਅਮ੍ਰਿਤ ਲਾਲ ਅਗਰਵਾਲ ਕਿਹਾ ਕਿ ਇਸ ਭਾਰੀ ਮਹਿੰਗਾਈ ਦੇ ਚਲਦਿਆਂ ਬਿਜਲੀ ਦੇ ਬਿੱਲਾਂ ਨੇ ਆਮ ਲੋਕਾਂ ਦਾ ਜਿਊਣਾ ਮੁਸ਼ਕਲ ਕਰ ਦਿੱਤਾ ਹੈ, ਜਿਸ ਕਰਕੇ ਸੁੱਤੀ ਹੋਈ ਕੈਪਟਨ ਸਰਕਾਰ ਦੀਆਂ ਅੱਖਾਂ ਖੋਲ੍ਹਣ ਲਈ ਇਹ ਬਿਜਲੀ ਅੰਦੋਲਨ ਕੀਤਾ ਜਾ ਰਿਹਾ ਹੈ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply