ਪਠਾਨਕੋਟ, 9 ਫਰਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਭਲਾਈ ਦਫਤਰ ਪਠਾਨਕੋਟ ਵੱਲੋਂ ਐਵਲੋਨ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਵਿਖੇ ਘੱਟ ਗਿਣਤੀ ਵਰਗ ਦੀਆਂ ਸਮੱਸਿਆਵਾਂ `ਤੇ ਵਿਚਾਰ ਵਟਾਂਦਰਾ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਸੁਖਵਿੰਦਰ ਸਿੰਘ ਜਿਲ੍ਹਾ ਭਲਾਈ ਅਫਸ਼ਰ ਦੀ ਪ੍ਰਧਾਨਗੀ `ਚ ਇੱਕ ਵਿਸ਼ੇਸ਼ ਸੈਮੀਨਾਰ ਲਗਾਇਆ ਗਿਆ।ਜਿਸ ਵਿੱਚ ਮੁਨੱਵਰ ਮਸੀਹ ਚੈਅਰਮੈਨ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਵਿਕਟਰ ਮਸੀਹ, ਮਨਜੀਤ ਮੱਲ ਪ੍ਰਿੰਸੀਪਲ ਐਵਲੋਨ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮੁੱਖੀ ਵੀ ਹਾਜ਼ਰ ਹੋਏ।
ਸੈਮੀਨਾਰ ਦੋਰਾਨ ਘੱਟਗਿਣਤੀ ਵਰਗ ਦੀਆਂ ਸਮੱਸਿਆਵਾਂ `ਤੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਵੱਖ-ਵੱਖ ਵਿਭਾਗਾਂ `ਚ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ।ਚੇਅਰਮੈਨ ਮੁਨੱਵਰ ਨੇ ਦੱਸਿਆ ਕਿ ਸਰਕਾਰ ਵੱਲੋਂ ਘੱਟ ਗਿਣਤੀ ਵਰਗ ਦੇ ਲਈ ਹਰੇਕ ਜਿਲ੍ਹੇ ਅੰਦਰ ਇੱਕ ਨੋਡਲ ਅਧਿਕਾਰੀ ਲਗਾਉਣ ਦੀ ਜਰੂਰਤ ਸਮਝਦੇ ਹੋਏ ਜਿਲ੍ਹਾ ਭਲਾਈ ਅਫਸ਼ਰ ਪਠਾਨਕੋਟ ਨੂੰ ਘੱਟਗਿਣਤੀ ਵਰਗ ਦੀਆਂ ਸਮੱਸਿਆਵਾਂ ਹੱਲ ਕਰਨ ਦੇ ਲਈ ਜਿਲ੍ਹਾ ਨੋਡਲ ਅਧਿਕਾਰੀ ਵੀ ਨਿਯੁੱਕਤ ਕੀਤਾ ਹੋਇਆ ਹੈ।ਇਸ ਲਈ ਇਸਾਈ ਅਤੇ ਮੁਸਲਿਮ ਭਾਈਚਾਰੇ ਨੂੰ ਅਗਰ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਇਨ੍ਹਾਂ ਅਧਿਕਾਰੀਆਂ ਨਾਲ ਤਾਲਮੇਲ ਕਰ ਕੇ ਸ਼ਿਕਾਇਤ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਸੈਮੀਨਾਰ ਦੋਰਾਨ ਜਿਲ੍ਹਾ ਪੁਲਿਸ ਅਧਿਕਾਰੀਆਂ ਵਲੋਂ ਵੀ ਭਰੋਸਾ ਦਿੱਤਾ ਗਿਆ ਹੈ ਕਿ ਪੁਲਿਸ ਵੱਲੋਂ ਅਗਰ ਕਿਸੇ ਕਿਸਮ ਦਾ ਇਨਸਾਫ ਨਹੀਂ ਮਿਲਦਾ ਦਾ ਇਹ ਉਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਜਾਵੇ ਤਾਂ ਜੋ ਹਰੇਕ ਵਿਅਕਤੀ ਨੂੰ ਇਨਸਾਫ ਮਿਲ ਸਕੇ। ਇਸ ਮੋਕੇ ਤੇ ਜਿਲ੍ਹਾ ਪਠਾਨਕੋਟ ਅੰਦਰ ਚਲਾਏ ਜਾ ਰਹੇ ਸਿੱਖਿਆ ਸੰਸਥਾਵਾਂ ਵਲੋਂ ਵੀ ਘੱਟਗਿਣਤੀ ਵਰਗ ਦੇ ਲੋਕਾਂ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਲੋਕ ਕਿਸ ਤਰ੍ਹਾਂ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਜਨ ਭਲਾਈ ਸਕੀਮਾਂ ਤੋਂ ਲਾਭ ਪ੍ਰਾਪਤ ਕਰ ਸਕਦੇ ਹਨ।
Check Also
ਸੂਬਾ ਸਰਕਾਰ ਵੱਲੋਂ 6000 ਖੇਡ ਸੇਟਡੀਅਮ ਹੋਰ ਬਣਾਏ ਜਾਣਗੇ – ਖ਼ਜ਼ਾਨਾ ਮੰਤਰੀ ਚੀਮਾ
ਅੰਮ੍ਰਿਤਸਰ, 12 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ …
Punjab Post Daily Online Newspaper & Print Media