ਪਠਾਨਕੋਟ, 9 ਫਰਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਨੂੰ ਪ੍ਰਬੰਧਕ ਅਤੇ ਓਵਰਆਲ ਪਰਫਾਰਮੈਂਸ ਦੇ ਲਈ ਪਹਿਲਾ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ ਗਿਆ ਹੈ।ਚੰਡੀਗੜ੍ਹ ਵਿਖੇ ਇੱਕ ਸਮਾਗਮ ਆਯੋਜਿਤ ਕੀਤਾ ਗਿਆ ਸੀ। ਜਿਸ ਵਿੱਚ ਰਾਮਵੀਰ ਡਿਪਟੀ ਕਮਿਸ਼ਨਰ ਪਠਾਨਕੋਟ ਸਾਮਿਲ ਹੋਏ।ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵੱਲੋਂ ਪਹਿਲਾ ਪੁਰਸਕਾਰ ਡਿਪਟੀ ਕਮਿਸ਼ਨਰ ਰਾਮਵੀਰ ਨੂੰ ਦੇ ਕੇ ਸਨਮਾਨਿਆ ਗਿਆ। ਜਿਲ੍ਹਾ ਪਠਾਨਕੋਟ ਨੂੰ ਉਪਰੋਕਤ ਪੁਰਸਕਾਰ ਮਿਲਣ ਨਾਲ ਜਿਲ੍ਹਾ ਪ੍ਰਸ਼ਾਸ਼ਨਿਕ ਅਧਿਕਾਰੀਆਂ ਅਤੇ ਆਮ ਜਨਤਾ ਵਿੱਚ ਵੀ ਖੁਸ਼ੀ ਪਾਈ ਜਾ ਰਹੀ ਹੈ।ਇਸ ਸਬੰਧੀ ਡਿਪਟੀ ਕਮਿਸ਼ਨਰ ਰਾਮਵੀਰ ਨੇ ਕਿਹਾ ਕਿ ਇਹ ਜਿਲ੍ਹੇ ਲਈ ਖੁਸ਼ੀ ਦੀ ਗੱਲ ਹੈ ਕਿ ਪਠਾਨਕੋਟ ਦਾ ਨਾਮ ਪੂਰੇ ਪੰਜਾਬ `ਚ ਰੋਸ਼ਨ ਹੋਇਆ ਹੈ।ਉਨ੍ਹਾਂ ਇਸ ਪੁਰਸਕਾਰ ਲਈ ਜਿਲ੍ਹਾ ਪਠਾਨਕੋਟ ਦੇ ਨਿਵਾਸੀਆਂ ਨੂੰ ਵੀ ਸੁਭਕਾਮਨਾਵਾਂ ਦਿੱਤੀਆਂ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media