ਪਠਾਨਕੋਟ, 9 ਫਰਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਪਿੰਡ ਦੁਖਨਿਆਲੀ ਵਿਖੇ ਲੀਗਲ ਲਿਟਰੇਸੀ ਸੈਮੀਨਾਰ ਦਾ ਆਯੋਜਨ ਕਰਵਾਇਆ ਗਿਆ।ਸ਼੍ਰੀਮਤੀ ਅਮਨਦੀਪ ਕੌਰ ਚਾਹਲ ਵਲੋਂ ਮੌਜੂਦ ਲੋਕਾਂ ਨੂੰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਪ੍ਰਦਾਨ ਕੀਤੀ ਜਾਣ ਵਾਲੀ ਮੁਫਤ ਕਾਨੂੰਨੀ ਸਹਾਇਤਾ ਸਕੀਮ ਬਾਰੇ ਜਾਗਰੂਕ ਕੀਤਾ ਅਤੇ ਨਾਲ ਹੀ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਲੋਕ ਹਿੱਤ ਵਿਚ ਚਲਾਈਆਂ ਜਾਣ ਵਾਲੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ।ਇਸ ਦੇ ਨਾਲ ਹੀ ਉਹਨਾਂ ਨੇ ਲੋਕਾਂ ਦੇ ਕਾਨੂੰਨੀ ਹੱਕਾਂ ਬਾਰੇ ਵੀ ਜਾਗਰੂਕ ਕੀਤਾ।ਸੈਮੀਨਾਰ ਵਿੱਚ ਦੋ ਪੈਰਾ ਲੀਗਲ ਵੰਲਟੀਅਰ ਰਾਜੇਸ ਨਵਲ ਅਤੇ ਨੀਰਜ ਮੋਕੇ `ਤੇ ਹਾਜਰ ਸਨ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media