ਨਵੀਂ ਦਿੱਲੀ, 9 ਫਰਵਰੀ (ਪੰਜਾਬ ਪੋਸਟ ਬਿਊਰੋ) – ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਕਰੋਲ ਬਾਗ ਵਿਖੇ ‘ਵੇਖੋ ਅਤੇ ਦੱਸੋ’ ਮੁਕਾਬਲੇ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਕਰਦੇ ਹੋਏ ਬਾਹਰੋਂ ਆਏ ਕਈ ਪਲੇ-ਸਕੂਲਾਂ ਦੇ ਬੱਚਿਆਂ ਨੇ ਆਪਣੇ ਅੰਦਾਜ਼ ਨਾਲ ਆਪਣਾ ਹੁਨਰ ਵਿਖਾਇਆ। ਮੁੱਖ ਮਹਿਮਾਨ ਦੇ ਤੌਰ ਤੇ ਸਕੂਲ ਦੇ ਚੇਅਰਮੈਨ ਅਤੇ ਕੌਂਸਲਰ, ਐਮ.ਸੀ.ਡੀ ਪਰਮਜੀਤ ਸਿੰਘ ‘ਰਾਣਾ’ ਅਤੇ ਮੈਨੇਜਰ ਮਹਿੰਦਰ ਸਿੰਘ ਭੁੱਲਰ, ਕਈ ਪਲੇਅ ਸਕੂਲਾਂ ਦੇ ਪ੍ਰਿੰਸੀਪਲ ਅਤੇ ਬਾਲ ਫੁਲਵਾੜੀ ਦੇ ਨੰਨ੍ਹੇ ਬੱਚਿਆਂ ਦੇ ਮਾਤਾ-ਪਿਤਾ ਸ਼ਾਮਿਲ ਹੋਏ।ਸਾਰਿਆਂ ਨੂਮ ਜੀ ਆਇਆ ਕਹਿਣ ਲਈ ‘ਸੁਆਗਤ ਗੀਤ’ ਪੇਸ਼ ਕਰਕੇ ਕੀਤਾ ਗਿਆ। ਪ੍ਰਿੰਸੀਪਲ ਨੇ ਆਏ ਹੋਏ ਮਹਿਮਾਨਾਂ ਅਤੇ ਜੱਜ ਸਾਹਿਬਾਨਾਂ ਨੂੰ ਦੁਸ਼ਾਲੇ ਭੇਟ ਕਰਕੇ ਕੀਤੇ
ਛੋਟੇ ਬੱਚਿਆਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਸਕੂਲ ਵਲੋਂ ਕੀਤੇ ਗਏ ਉਪਰਾਲੇ ਦੀ ਸਲਾਘਾ ਕਰਦੇ ਹੋਏ ‘ਰਾਣਾ’ ਨੇ ਵਿਚਾਰ ਸਾਂਝੇ ਕਰਦਿਆਂ ਖੁੱਦ ਨੂੰ ਸਕੂਲ ਦਾ ਹਿੱਸਾ ਦੱਸਿਆ ਤੇ ਕਿਹਾ ਕਿ ਇਸ ਸਕੂਲ ਦੇ ਪ੍ਰਿੰਸੀਪਲ ਤੇ ਸਟਾਫ ਦੀ ਲਗਨ ਅਤੇ ਮਿਹਨਤ ਨੂੰ ਵੇਖਦਿਆਂ ਹੋਇਆ ਮੈਨੂੰ ਮਾਣ ਮਹਿਸੂਸ ਹੁੰਦਾ ਹੈ।ਪ੍ਰੋਗਰਾਮ ਦੀ ਸਮਾਪਤੀ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡਣ ਤੋਂ ਬਾਅਦ ਫਿਉਜ਼ਨ-ਡਾਂਸ ਨਾਲ ਹੋਈ ਜਿਸ ਦੀ ਸਾਰਿਆਂ ਭਰਪੂਰ ਸ਼ਲਾਘਾ ਕੀਤੀ। ਸਕੂਲ ਦੀ ਐਚ.ਐਮ ਮੈਡਮ ਗੋਬਿੰਦਰ ਕੌਰ ਨੇ ਮੁੱਖ ਮਹਿਮਾਨਾਂ ਅਤੇ ਬੱਚਿਆਂ ਦੇ ਮਾਪਿਆਂ ਦਾ ਧੰਨਵਾਦ ਕੀਤਾ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …