Monday, September 21, 2026

550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਕੁਇਜ਼ ਮੁਕਾਬਲੇ ਕਰਵਾਏ

PPN1002201903ਬਠਿੰਡਾ, 10 ਫਰਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸਥਾਨਕ ਐਸ.ਐਸ.ਡੀ ਗਰਲਜ਼ ਕਾਲਜ਼ ਵਿਖੇ ਪੀ.ਜੀ ਡਿਪਾਰਟਮੈਂਟ ਆਫ ਮੈਥੇਟਿਕਸ ਅਤੇ ਸਾਇੰਸ ਡਿਪਾਰਟਮੈਂਟ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਕੁਇਜ਼ ਮੁਕਾਬਲੇ ਕਰਵਾਏ ਗਏ।ਇੰਨ੍ਹਾਂ ਮੁਕਾਬਲਿਆਂ ’ਚ ਗੁਰੂ ਨਾਨਕ ਦੇਵ ਜੀ ਦੇ ਜੀਵਨ, ਸਿਧਾਤਾਂ ਅਤੇ ਉਨ੍ਹਾਂ ਦੇ ਉਪਦੇਸ਼ਾਂ ਬਾਰੇ ਪ੍ਰਸ਼ਨ ਪੁੱਛੇ ਗਏ।ਕਾਲਜ਼ ਦੇ ਵੱਖ-ਵੱਖ ਵਿਭਾਗਾਂ ਦੀਆਂ ਵਿਦਿਆਰਥਣਾ ਨੇ ਵੱਧ ਚੜ੍ਹ ਕੇ ਹਿੱਸਾ ਲਿਆ।ਇਸ ਪ੍ਰਤੀਯੋਗਤਾ ਵਿੱਚ ਚਾਰ ਟੀਮਾਂ ਵਲੋਂ ਭਾਗ ਲਿਆ ਗਿਆ ਅਤੇ ਟੀਮ ਬੀ  ਨੇ ਪਹਿਲਾ, ਟੀਮ ਏ ਨੇ ਦੂਜਾ ਅਤੇ ਟੀਮ ਡੀ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਪ੍ਰਤੀਯੋਗਤਾ ਲਈ ਕਾਲਜ਼ ਦੇ ਪ੍ਰਧਾਨ ਸੰਜੇ ਗੋਇਲ, ਉੱਪ ਪ੍ਰ੍ਰਾਨ ਪ੍ਰਮੋਦ ਮਹੇਸ਼ਵਰੀ, ਸੈਕਟਰੀ ਚੰਦਰ ਸੇਖਰ ਮਿੱਤਲ ਅਤੇ ਕਾਲਜ਼ ਪ੍ਰਿ੍ਸੀਪਲ ਡਾ. ਪਰਮਿੰਦਰ ਕੌਰ ਤਾਂਘੀ ਨੇ ਦੋਨਾਂ ਵਿਭਾਗਾਂ ਦੇ ਮੁਖੀਆਂ ਨੂੰ ਵਧਾਈ ਦਿੱਤੀ।  
 

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply