Tuesday, September 22, 2026

ਮਾਤਾ ਸਾਹਿਬ ਕੌਰ ਕਾਲਜ਼ ਦੀ ਵਿਦਿਆਰਥਣ ਦਾ ਯੂਨੀਵਰਸਿਟੀ `ਚ ਦੂਜਾ ਸਥਾਨ

PPN1002201904ਬਠਿੰਡਾ, 10 ਫਰਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੀ ਵਿਦਿਆਰਥਣ ਸੰਦੀਪ ਕੌਰ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਨਤੀਜੇ ਅਨੁਸਾਰ ਬੀ.ਐਸ ਹੋਮ ਸਾਇੰਸ ਭਾਗ ਪਹਿਲਾ ਦੀ ਪ੍ਰੀਖਿਆ ਵਿਚ ਯੂਨੀਵਰਸਿਟੀ ਪੱਧਰ ਦੂਸਰਾ ਸਥਾਨ ਹਾਸਲ ਕਰਕੇ ਕਾਲਜ ਅਤੇ ਆਪਣੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਭਾਗ ਮੁਖੀ ਪ੍ਰੋਫੈਸਰ ਸ਼ਾਲਿਨੀ ਸਹਿਗਲ ਨੇ ਦੱਸਿਆ ਕਿ ਕਾਲਜ ਦੀ ਇਸ ਹੋਣਹਾਰ ਵਿਦਿਆਰਥਣ ਨੂੰ ਸਲਾਨਾ ਇਨਾਮ ਵੰਡ ਸਮਾਗਮ ਦੌਰਾਨ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ ਜਾਵੇਗਾ।ਕਾਲਜ ਪ੍ਰਿੰਸੀਪਲ ਡਾ. ਕੰਵਲਜੀਤ ਕੌਰ ਨੇ ਵਿਭਾਗ ਮੁਖੀ ਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply