Thursday, February 26, 2026

ਮਹੰਤ ਗੁਰਬੰਤਾ ਦਾਸ ਡੈਫ ਐਂਡ ਡੰਬ ਸਕੂਲ ਹੋਇਆ ਅਪਗ੍ਰੇਡ

ਹੁਣ ਬਾਹਰਵੀਂ ਕਲਾਸ ਦੇ ਵਿਦਿਆਰਥੀ ਵੀ ਲੈ ਸਕਦੇ ਹਨ ਦਾਖ਼ਲਾ

ਬਠਿੰਡਾ, 10 ਫਰਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਬਠਿੰਡਾ ਦੇ ਡਿਪਟੀ ਕਮਿਸ਼ਨਰ ਪ੍ਰਨੀਤ ਨੇ ਦੱਸਿਆ ਹੈ ਕਿ ਮਹੰਤ ਗੁਰਬੰਤਾ ਦਾਸ ਸਕੂਲ ਫਾਰ ਡੈਫ ਐਂਡ ਡੰਬ, ਗੋਨਿਆਣਾ ਰੋਡ ਨੂੰ ਅਪਗ੍ਰੇਡ ਕਰਕੇ 12ਵੀਂ ਕਲਾਸ ਤੱਕ ਕੀਤਾ ਗਿਆ ਹੈ ਅਤੇ ਇਸ ਸਕੂਲ ਵਿਖੇ ਹੁਣ ਬੱਚੇ 11ਵੀਂ ਅਤੇ 12ਵੀਂ ਜਮਾਤ ਵਿੱਚ ਦਾਖ਼ਲਾ ਲੈ ਸਕਣਗੇ। ਉਨ੍ਹਾਂ ਦੱਸਿਆ ਕਿ ਇਸ ਸਕੂਲ ਵਿੱਚ ਨਾ ਬੋਲਣ ਅਤੇ ਨਾ ਸੁਨਣ ਵਾਲੇ ਬੱਚਿਆਂ ਨੂੰ ਸਿੱਖਿਅਤ ਕੀਤਾ ਜਾਂਦਾ ਹੈ ਤਾਂ ਜੋ ਉਹ ਆਪਣੇ ਪੈਰਾਂ ’ਤੇ ਖੜ੍ਹੇ ਹੋ ਸਕਣ।ਸਕੱਤਰ ਰੈਡ ਕਰਾਸ ਸ਼੍ਰੀ ਦਰਸ਼ਨ ਕੁਮਾਰ ਨੇ ਦੱਸਿਆ ਕਿ ਇਥੇ ਪੜ੍ਹਨ ਵਾਲੇ ਸਾਰੇ ਬੱਚਿਆਂ ਨੂੰ ਮਾਹਰ ਅਧਿਆਪਕਾਂ ਵੱਲੋਂ ਮੁਫ਼ਤ ਵਿੱਚ ਸਿੱਖਿਆ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਨਵੇਂ ਸੈਸ਼ਨ ਤੋਂ ਬੱਚਿਆਂ ਨੂੰ 12ਵੀਂ ਜਮਾਤ ਵਿੱਚ ਦਾਖ਼ਲਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਾਲ 1999 ’ਚ ਹੋਂਦ ਵਿੱਚ ਆਏ ਇਸ ਸਕੂਲ ਵਿੱਚ ਕੁੱਲ 169 ਲੜਕੇ ਅਤੇ ਲੜਕੀਆਂ ਪੜ੍ਹ ਰਹੇ ਹਨ, ਜਿਨ੍ਹਾਂ ਲਈ ਵੱਖਰੇ-ਵੱਖਰੇ ਹੋਸਟਲਾਂ ਦੀ ਸੁਵਿਧਾ ਉਪਲੱਬਧ ਹੈ।

Check Also

ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …

Leave a Reply