Sunday, August 2, 2026

ਗੋਬਿੰਦ ਸਿੰਘ ਕਾਂਝਲਾ ਦੇ ਚਲਾਣੇ ’ਤੇ ਭਾਈ ਲੌਂਗੋਵਾਲ ਵਲੋਂ ਦੁੱਖ ਪ੍ਰਗਟ

Gobind Singh Kanjlaਅੰਮ੍ਰਿਤਸਰ, 10 ਫ਼ਰਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਗੋਬਿੰਦ ਸਿੰਘ ਕਾਂਝਲਾ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਲੌਂਗੋਵਾਲ ਨੇ ਆਖਿਆ ਕਿ ਕਾਂਝਲਾ ਲੋਕ ਮਸਲਿਆਂ ਦੀ ਪੈਰਵਾਈ ਵਾਲੇ ਜ਼ਮੀਨ ਨਾਲ ਜੁੜੇ ਹੋਏ ਆਗੂ ਸਨ।ਉਨ੍ਹਾਂ ਨੇ ਸਮਾਜ ਦੀ ਬਿਹਤਰੀ ਲਈ ਅਹਿਮ ਕਾਰਜ ਕੀਤੇ ਹਨ।ਲੋਕਾਂ ਦੇ ਦੁੱਖ-ਸੁੱਖ ਦੇ ਭਾਈਵਾਲ ਕਾਂਝਲਾ ਦੇ ਤੁਰ ਜਾਣ ਨਾਲ ਸਮਾਜ, ਪਰਿਵਾਰ ਤੇ ਪਾਰਟੀ ਨੂੰ ਵੱਡਾ ਘਾਟਾ ਪਿਆ ਹੈ, ਜੋ ਕਦੇ ਪੂਰਿਆ ਨਹੀਂ ਜਾ ਸਕਦਾ।ਕਮੇਟੀ ਪ੍ਰਧਾਨ ਨੇ ਕਿਹਾ ਕਿ ਕਰਤਾ ਪੁਰਖ ਦਾ ਭਾਣਾ ਅਟੱਲ ਹੈ, ਜਿਸ ਅੱਗੇ ਜ਼ੋਰ ਨਹੀਂ ਚੱਲਦਾ। ਉਨ੍ਹਾਂ ਕਿਹਾ ਕਿ ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਨਾਲ ਜੋੜਨ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਦੇਣ।

Check Also

ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾਵੇਗੀ ਭਗਤ ਪੂਰਨ ਸਿੰਘ ਜੀ ਦੀ 34ਵੀਂ ਬਰਸੀ

ਅੰਮ੍ਰਿਤਸਰ,  1 ਅਗਸਤ  (ਜਗਦੀਪ ਸਿੰਘ)  – ਵੀਹਵੀਂ ਸਦੀ ਦੇ ਮਹਾਨ ਦਰਵੇਸ਼ ਤੇ ਸਮਾਜ ਸੇਵੀ, ਵਾਤਾਵਰਣ …

Leave a Reply