ਅੰਮ੍ਰਿਤਸਰ, 10 ਫ਼ਰਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਅਜ਼ਰਬਾਈਜਾਨ ਦੇਸ਼ ਦੀ ਰਾਜਧਾਨੀ ਬਾਕੂ ਵਿਚ ਸਥਿਤ ਭਾਰਤੀ ਦੂਤਾਵਾਸ ਵੱਲੋਂ ਕਰਵਾਏ ਜਾਣ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਵਿੱਚ ਸ਼ਾਮਲ ਹੋਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੀ ਬਾਕੂ ਪੁੱਜੇ ਹਨ। ਦੱਸਣਯੋਗ ਹੈ ਕਿ ਭਾਰਤ ਸਰਕਾਰ ਵੱਲੋਂ ਆਪਣੇ ਸਾਰੇ ਦੂਤਾਵਾਸਾਂ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਵਿਸ਼ੇਸ਼ ਸਮਾਗਮ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ ਅਤੇ ਇਸ ਦੀ ਸ਼ੁਰੂਆਤ ਬਾਕੂ ਸਥਿਤ ਦੂਤਾਵਾਸ ਤੋਂ ਕੀਤੀ ਜਾ ਰਹੀ ਹੈ।ਲੌਂਗੋਵਾਲ ਨਾਲ ਅਜਰਬਾਈਜਾਨ ਪੁੱਜੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਆ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਅਜ਼ਰਬਾਈਜਾਨ ਦੀ ਰਾਜਧਾਨੀ ਬਾਕੂ ਵਿਚ ਭਾਰਤੀ ਦੂਤਾਵਾਸ ਵੱਲੋਂ ਕਰਵਾਏ ਜਾਣ ਵਾਲੇ ਸਮਾਗਮ ਵਿਚ ਉਥੇ ਸਥਿਤ ਭਾਰਤੀ ਦੂਤਾਵਾਸ ਦੇ ਪ੍ਰਮੁੱਖ ਐਸ.ਸੀ ਸਿਨਹਾ ਹਾਜ਼ਰ ਸ਼ਖਸੀਅਤਾਂ ਨੂੰ ਜੀ ਆਇਆਂ ਕਹਿਣਗੇ।ਇਸ ਮਗਰੋਂ ਪੀ.ਕੇ ਸਿਨਹਾ ਆਪਣੇ ਵਿਚਾਰ ਪੇਸ਼ ਕਰਨਗੇ।ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸ਼ਖਸੀਅਤ ਤੇ ਉਨ੍ਹਾਂ ਦੇ ਉਪਦੇਸ਼ਾਂ ਬਾਰੇ ਵਿਚਾਰ ਸਾਂਝੇ ਰੱਖਣਗੇ।
Check Also
ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾਵੇਗੀ ਭਗਤ ਪੂਰਨ ਸਿੰਘ ਜੀ ਦੀ 34ਵੀਂ ਬਰਸੀ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਵੀਹਵੀਂ ਸਦੀ ਦੇ ਮਹਾਨ ਦਰਵੇਸ਼ ਤੇ ਸਮਾਜ ਸੇਵੀ, ਵਾਤਾਵਰਣ …
Punjab Post Daily Online Newspaper & Print Media