ਅੰਮ੍ਰਿਤਸਰ, 10 ਫਰਵਰੀ (ਪੰਜਾਬ ਪੋਸਟ – ਸੰਧੂ) – ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਪਾਤਸ਼ਾਹੀ ਛੇਵੀਂ ਜੀ ਦੇ ਸਲਾਨਾ ਜੋੜ ਮੇਲਾ ਬਸੰਤ ਪੰਚਮੀ ਮੌਕੇ ਮੁਫਤ ਹੋਮਿਓਪੈਥਿਕ ਮੈਡੀਕਲ ਕੈਂਪ `ਚ ਡਾ. ਪਰੂਥੀ ਵਲੋਂ ਮਰੀਜਾਂ ਦਾ ਮੁਆਇਨਾ ਕਰਕੇ ਮੁਫਤ ਦਵਾਈਆ ਦਿੱਤੀਆ ਗਈਆ।ਗੁਰਦੁਆਰਾ ਛੇਹਰਟਾ ਸਾਹਿਬ ਦੇ ਮੈਨੇਜਰ ਲਾਲ ਸਿੰਘ ਲਾਲੀ ਘਣੂਪੁਰ ਤੇ ਉਘੇ ਸਮਾਜ ਸੇਵਕ ਅਵਤਾਰ ਸਿੰਘ ਮਾਨ ਨੇ ਡਾ. ਪਰੂਥੀ ਵਲੋਂ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਕੀਤੀ।ਡਾ. ਹਰਪ੍ਰੀਤ ਕੌਰ ਪਰੂਥੀ ਨੇ ਕਿਹਾ ਕਿ ਜਿਲ੍ਹਾ ਪ੍ਰਸ਼ਾਸ਼ਨ ਅਤੇ ਹੋਰ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਉਹ ਸ਼ਹਿਰਾਂ ਦੇ ਨਾਲ-ਨਾਲ ਕਸਬਿਆਂ ਅਤੇ ਪਿੰਡਾਂ ਵਿਚ ਵੀ ਮੁਫਤ ਹੋਮਿਓਪੈਥਿਕ ਮੈਡੀਕਲ ਚੈਕਅਪ ਕੈਂਪ ਲਗਾਉਣਗੇ।ਇਸ ਮੌਕੇ ਗੁਰਦੁਆਰਾ ਛੇਹਰਟਾ ਸਾਹਿਬ ਦੇ ਖਜਾਨਚੀ ਰਛਪਾਲ ਸਿੰਘ, ਹੈਡ ਗ੍ਰੰਥੀ ਭਾਈ ਤਰਸੇਮ ਸਿੰਘ, ਮਨਿੰਦਰਜੀਤ ਸਿੰਘ ਬੇਦੀ, ਬਾਬਾ ਨਰਿੰਦਰ ਸਿੰਘ, ਸਰਮੁੱਖ ਸਿੰਘ ਬਬਰਾਹ, ਤਰਲੋਚਨ ਸਿੰਘ ਘਈ, ਮਹਿਮਾ ਅਰੋੜਾ, ਕੰਵਲਜੀਤ ਸਿੰਘ ਆਦਿ ਹਾਜਰ ਸਨ।
Check Also
ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ
1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …
Punjab Post Daily Online Newspaper & Print Media