ਅੰਮ੍ਰਿਤਸਰ, 10 ਫਰਵਰੀ (ਪੰਜਾਬ ਪੋਸਟ- ਸੁਖੀਰ ਸਿੰਘ ਖੁਰਮਣੀਆਂ) – ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜ ਜਸਟਿਸ ਫਹਿਤਦੀਪ ਸਿੰਘ ਨੇ ਕਿਹਾ ਹੈ ਕਿ ਸੰਸਾਰ ਪੱਧਰ ’ਤੇ ਬਦਲ ਰਹੇ ਹਲਾਤਾਂ ਦੀ ਲੋੜ ਅਨੁਸਾਰ ਨਵੀਆਂ ਤਕਨੀਕਾਂ ਅਪਨਾ ਕੇ ਵਿਦਿਆਰਥੀਆਂ ਨੂੰ ਅੱਜ ਦੇ ਹਾਣ ਦਾ ਬਣਾਉਣ ਦੀ ਸਖਤ ਲੋੜ ਹੈ ਤਾਂ ਹੀ ਦੇਸ਼ ਤਰੱਕੀ ਕਰ ਸਕਦਾ ਹੈ।ਉਨਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ’ਚ ਆਪਣੇ ਪੜਾਈ ਦੌਰਾਨ ਬਿਤਾਏ ਦਿਨਾਂ ਨੂੰ ਸਾਂਝਾ ਕਰਦਿਆਂ ਕਿਹਾ ਕਿ ਉਹ ਅੱਜ ਜਿਸ ਵੀ ਅਹੁੱਦੇ ’ਤੇ ਪੁੱਜੇ ਹਨ।ਇਹ ਯੂਨੀਵਰਸਿਟੀ ਦੇ ਅਧਿਆਪਕਾਂ ਦੀ ਹੀ ਦੇਣ ਹੈ।ਉਨਾਂ ਨੇ ਦੇਸ਼ ਵਿਚ ਵੱਧ ਰਹੇ ਅਪਰਾਧ, ਨਸ਼ਿਆਂ ’ਚ ਵੱਧ ਰਹੇ ਰੁਝਾਨ ਅਤੇ ਵਿਦਿਆਰਥੀਆਂ ਵੱਲੋਂ ਪੜਾਈਆਂ ਅੱਧ ਵਿਚ ਛੱਡਣ ’ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਅੱਜ ਸਾਨੂੰੂ ਸਾਰਿਆਂ ਨੂੰ ਰਲ ਮਿਲ ਕੇ ਯੂਨੀਵਰਸਿਟੀ ਦੇ ਵਿਕਾਸ ਦੇ ਨਾਲ ਨਾਲ ਦੇਸ਼ ਦੇ ਵਿਕਾਸ ਲਈ ਵੀ ਅੱਗੇ ਆਉਣਾ ਚਾਹੀਦਾ ਹੈ।
Check Also
ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ
1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …
Punjab Post Daily Online Newspaper & Print Media