Thursday, July 30, 2026

ਮਾਤਾ ਪਿਤਾ ਦੀ ਯਾਦ ‘ਚ ਧਾਰਮਿਕ ਸਮਾਗਮ ਆਯੋਜਿਤ

PPN1102201902ਬਠਿੰਡਾ, 11 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸ਼ਹਿਰ ਦੀ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵੱਲੋਂ ਹਫ਼ਤਾਵਾਰੀ ਧਾਰਮਿਕ ਸਮਾਗਮ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੇ ਗ੍ਰਹਿ ਕੀਤਾ ਗਿਆ। ਉਨ੍ਹਾਂ ਵਲੋਂ ਆਪਣੇ ਪਿਤਾ ਪਿਆਰੇ ਲਾਲ ਅਤੇ ਮਾਤਾ ਸੁਹਾਗਵੰਤੀ ਦੀ ਯਾਦ `ਚ ਇਹ ਸਮਾਗਮ ਕਰਵਾਇਆ।ਸੁਸਾਇਟੀ ਦੇ ਮੈਂਬਰਾਂ ਵਲੋਂ  ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਕੀਤੇ ਗਏ।ਬੀਬੀ ਨਰਿੰਦਰਜੀਤ ਕੌਰ, ਗੁਰਵਿੰਦਰ ਸਿੰਘ ਸਾਹਨੀ, ਗੁਰਦਰਸ਼ਨ ਸਿੰਘ, ਅਮਰਜੀਤ ਸਿੰਘ ਵਲੋਂ ਸਬਦ ਕੀਰਤਨ ਗਾਇਨ ਕੀਤਾ ਗਿਆ।ਇਨ੍ਹਾਂ ਤੋਂ ਇਲਾਵਾ ਰਾਕੇਸ਼ ਸਿੰਘ, ਜੋਗਿੰਦਰ ਸਿੰਘ, ਅਮਰਜੀਤ ਸਿੰਘ, ਜੋਗਿੰਦਰ ਸਿੰਘ ਮੱਕੜ, ਭੋਲਾ, ਅਵਤਾਰ ਸਿੰਘ ਕੈਂਥ, ਪ੍ਰਤਾਪ ਸਿੰਘ ਸਾਹਨੀ, ਦਿਲਜੀਤ ਸਿੰਘ, ਸ਼ਰਨਜੀਤ ਸਿੰਘ, ਕੇਵਲ ਸਿੰਘ ਆਦਿ ਮੈਂਬਰ ਵੀ ਹਾਜਰ ਸਨ।ਸੁਸਾਇਟੀ ਵੱਲੋਂ ਵਿਸ਼ੇਸ਼ ਤੌਰ ’ਤੇ ਤਿਆਰ ਕੀਤਾ ਸਨਮਾਨ ਚਿੰਨ੍ਹ ਸਰੂਪ ਚੰਦ ਸਿੰਗਲਾ, ਪਵਨ ਕੁਮਾਰ ਅਤੇ ਗੁਰਧਾਰੀ ਲਾਲ ਨੂੰ ਦੇ ਕੇ ਸਨਮਾਨਿਤ ਕੀਤਾ ਗਿਆ।

Check Also

ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ

1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …

Leave a Reply