Wednesday, March 4, 2026

ਪਾਕਿਸਤਾਨ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ `ਚ ਯੂਨੀਵਰਸਿਟੀ ਬਣਾਉਣ ਦੇ ਫੈਸਲੇ ਦਾ ਸਵਾਗਤ

PPN1102201907ਅੰਮ੍ਰਿਤਸਰ, 10 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸ਼ੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ ਜਥੇਦਾਰ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵਲੋਂ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਨ੍ਹਾਂ ਦੀ ਯਾਦ ਵਿਚ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਸਥਾਪਤ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ।
ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਸਿੱਖਾਂ ਦੀ ਚਿਰੋਕਣੀਆਂ ਮੰਗਾਂ ਨੂੰ ਪੂਰਾ ਕਰਨ ਲਈ ਪਾਕਿਸਤਾਨ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ।ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਕਰਮ ਭੁਮੀ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਖੁੱਲੇ ਦਰਸ਼ਨਾਂ ਲਈ ਤਿਆਰ ਕੀਤੇ ਜਾ ਰਹੇ ਕਾਰੀਡੋਰ ਸਬੰਧੀ ਤੇਜ਼ੀ ਨਾਲ ਕੀਤੇ ਜਾ ਰਹੇ ਕਾਰਜ਼ ਵੀ ਪ੍ਰਸੰਸਾਯੋਗ ਹਨ।ਉਨਾਂ ਹੋਰ ਕਿਹਾ ਕਿ ਗੁਰੂ ਜੀ ਨਾਲ ਸਬੰਧਤ ਧਾਰਮਿਕ ਕਾਰਜਾਂ ਤੇ ਸਿਆਸਤ ਨਹੀਂ ਹੋਣੀ ਚਾਹੀਦੀ ਸਗੋਂ ਸਾਰਿਆਂ ਨੂੰ ਮਿਲ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਨਾ ਚਾਹੀਦਾ ਹੈ।ਉਨ੍ਹਾਂ ਭਾਰਤ ਸਰਕਾਰ ਪਾਸੋਂ ਵੀ ਮੰਗ ਕੀਤੀ ਕਿ ਉਹ ਵੀ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਸਬੰਧੀ ਕੀਤੇ ਜਾਣ ਵਾਲੇ ਕਾਰਜ਼ਾਂ ਵਿਚ ਤੇਜ਼ੀ ਲਿਆਵੇ।

 

Check Also

ਖ਼ਾਲਸਾ ਕਾਲਜ ਵਿਖੇ ਬੀ.ਏ.ਆਰ.ਸੀ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ …

Leave a Reply