ਪਠਾਨਕੋਟ, 11 ਫਰਵਰੀ (ਪੰਜਾਬ ਪੋਸਟ ਬਿਊਰੋ) – ਸਹਿਕਾਰਤਾ ਅਤੇ ਜੇਲ੍ਹ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਪਠਾਨਕੋਟ ਵਿਖੇ ਪਹੁੰਚੇ ਅਤੇ ਮੀਰਪੁਰ ਕਲੋਨੀ `ਚ ਸਥਿਤ ਗੁਰੁਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ। ਜਿਕਰਯੋਗ ਹੈ ਕਿ ਪਠਾਨਕੋਟ ਨਿਵਾਸੀ ਦੇਵ ਰਾਜ ਅਤੇ ਕਿਸ਼ਨ ਕੁਮਾਰ ਵਲੋਂ ਸੁਖਜਿੰਦਰ ਸਿੰਘ ਰੰਧਾਵਾ ਦੇ ਮੰਤਰੀ ਬਣਨ `ਤੇ ਅੱਜ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ।ਪਠਾਨਕੋਟ ਪਹੁੰਚਣ `ਤੇ ਮਾਨਯੋਗ ਮੰਤਰੀ ਸਾਹਿਬ ਜੀ ਦਾ ਸਵਾਗਤ ਜਿਲ੍ਹਾ ਪ੍ਰਸਾਸਨ ਵਲੋਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਬਲਰਾਜ ਸਿੰਘ ਅਤੇ ਐਸ.ਡੀ.ਐਮ ਪਠਾਨਕੋਟ ਡਾ. ਅਮਿਤ ਮਹਾਜਨ ਵਲੋਂੇ ਕੀਤਾ ਗਿਆ।ਕਾਂਗਰਸੀ ਆਗੂਆਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੀਪ ਸਿੰਘ ਗੁਲਾਟੀ ਅਤੇ ਹੋਰ ਕਮੇਟੀ ਮੈਂਬਰਾਂ ਨੇ ਸੁਖਜਿੰਦਰ ਸਿੰਘ ਰੰਧਾਵਾ ਸਹਿਕਾਰਤਾ ਅਤੇ ਜੇਲ੍ਹਾਂ ਮੰਤਰੀ ਪੰਜਾਬ ਦਾ ਭਰਵਾ ਸਵਾਗਤ ਕੀਤਾ ਗਿਆ।
ਸੁਖਜਿੰਦਰ ਸਿੰਘ ਰੰਧਾਵਾ ਮਾਨਯੋਗ ਸਹਿਕਾਰਤਾ ਅਤੇ ਜੇਲ੍ਹਾਂ ਮੰਤਰੀ ਪੰਜਾਬ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਨਮੁੱਖ ਸੀਸ ਨਿਵਾਇਆ।ਪ੍ਰਬੰਧਕ ਕਮੇਟੀ ਵਲੋਂ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਸਿਰੋਪਾ ਭੇਂਟ ਕਰ ਕੇ ਸਨਮਾਨਿਤ ਕੀਤਾ ਗਿਆ।
Check Also
ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰ ਅਧਿਕਾਰੀ ਆਪਣੀ ਜ਼ਿੰਮੇਵਾਰੀ ਨਿਭਾਵੇ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ …
Punjab Post Daily Online Newspaper & Print Media