ਅੰਮ੍ਰਿਤਸਰ, 11 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਥਾਨਕ ਸਰੂਪ ਰਾਣੀ ਸਰਕਾਰੀ ਕਾਲਜ (ਔਰਤਾਂ) ਵਿਖੇ ਮਹਾਤਮਾ ਗਾਂਧੀ ਬਾਰੇ ਸਮਾਗਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਨੂਤਨ ਸ਼ਰਮਾ ਨੇ ਵਿਸ਼ੇਸ਼ ਤੌਰ `ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਆਏ ਮੁੱਖ ਬੁਲਾਰੇ ਡਾ. ਸੁਖਦੇਵ ਸਿੰਘ ਸੋਹਲ ਨੂੰ ਜੀ ਆਇਆ ਕਿਹਾ ਅਤੇ ਪ੍ਰੋਗਰਾਮ ਦਾ ਅਗਾਜ਼ ਕੀਤਾ।ਡਾ. ਸ਼ੋਹਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜੀਵਨ, ਉਹਨਾਂ ਵਲੋਂ ਚਲਾਏ ਗਏ ਅੰਦੋਲਨ ਸਿਵਲ ਨਾ-ਫਰਮਾਨੀ, ਨਾ ਮਿਲਵਰ ਲਹਿਰ ਅਤੇ `ਭਾਰਤ ਛੱਡੋ ਅੰਦੋਲਨ` ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿਤੀ।ਉਹਨਾਂ ਵਿਦਿਆਰਥੀਆਂ ਨੂੰ ਪ੍ਰੇਰਨਾ ਦੇਂਦੇ ਹੋਏ ਕਿਹਾ ਆਪਣੀ ਮੰਜ਼ਿਲ ਦੀ ਪ੍ਰਾਪਤੀ ਲਈ ਸਾਨੂੰ ਸਾਦਾ ਜੀਵਨ ਤੇ ਉੱਚੇ ਵਿਚਾਰ ਰੱਖਣੇ ਜਰੂਰੀ ਹਨ।ਇਸ ਸਮੇਂ ਕੌਸਲ ਤੇ ਸਟਾਫ ਮੈਂਬਰ ਸਮੂਹ ਹਾਜ਼ਰ ਰਹੇ। 
Check Also
ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰ ਅਧਿਕਾਰੀ ਆਪਣੀ ਜ਼ਿੰਮੇਵਾਰੀ ਨਿਭਾਵੇ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ …
Punjab Post Daily Online Newspaper & Print Media