Thursday, March 5, 2026

ਐਮ.ਪੀ ਔਜਲਾ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਐਲਾਨਣ ਦੀ ਕੀਤੀ ਮੰਗ

ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੀ ਚਿੱਠੀ

Gurjeet Aujla1ਅੰਮ੍ਰਿਤਸਰ, 12 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – 16ਵੀਂ ਲੋਕ ਸਭਾ ਵਿੱਚ ਅੰਮ੍ਰਿਤਸਰ ਦੀ ਨੁਮਾਇੰਦਗੀ ਕਰਦੇ ਨੌਜੁਆਨ ਕਾਂਗਰਸੀ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਸਿੱਖ ਧਰਮ ਦੇ ਬਾਨੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਸਥਿਤ ਸ਼੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਦਾ ਦਰਜਾ ਦਿੱਤਾ ਜਾਵੇ।
ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ ਦੀ ਕਾਪੀ ਕੇਂਦਰੀ ਮਾਨਵ ਸੰਸਾਧਨ ਵਿਕਾਸ ਮੰਤਰੀ ਪ੍ਰਕਾਸ਼ ਜਾਵੇਡਕਰ ਨੂੰ ਸੌਂਪਣ ਉਪਰੰਤ ਗੱਲਬਾਤ ਕਰਦਿਆਂ ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਕੇਂਦਰੀ ਸਕੀਮ ਤਹਿਤ ਪਹਿਲਾਂ ਹਰ ਸੂਬੇ ਵਿੱਚ ਇਕ ਇੱਕ ਕੇਂਦਰੀ ਯੂਨੀਵਰਸਿਟੀ ਬਣਾਉਣ ਦੀ ਤਜਵੀਜ ਸੀ, ਪ੍ਰੰਤੂ ਮੌਜੁਦਾ ਸਮੇਂ ਵਿੱਚ ਤੇਲੰਗਾਨਾ, ਆਂਧਰਾ ਪ੍ਰਦੇਸ਼ ਸਮੇਤ ਦੇਸ਼ ਦੇ ਕੁਝ ਹੋਰ ਰਾਜਾਂ ਵਿੱਚ ਵੀ ਦੋ-ਦੋ ਕੇਂਦਰੀ ਯੂਨੀਵਰਸਿਟੀ ਦੀ ਸਥਾਪਨਾ ਕੀਤੀ ਗਈ ਹੈ।ਜਦਕਿ ਦੇਸ਼ ਦੇ ਮੋਹਰੀ ਸੂਬੇ ਪੰਜਾਬ ਵਿੱਚ ਸਿਰਫ ਇੱਕ ਕੇਂਦਰੀ ਯੂਨੀਵਰਸਿਟੀ ਹੈ, ਜੋ ਕਿ ਪਹਿਲਾਂ ਅੰਮ੍ਰਿਤਸਰ ਦੀ ਪਵਿੱਤਰ ਧਰਤੀ `ਤੇ ਸਥਾਪਿਤ ਕੀਤੀ ਜਾਣੀ ਸੀ।ਪ੍ਰੰਤੂ ਉਹ ਵੀ ਸਮੇਂ ਦੀਆਂ ਸਰਕਾਰਾਂ ਨੇ ਇਥੋਂ ਤਬਦੀਲ ਕਰ ਦਿੱਤੀ। ਪਾਕਿਸਤਾਨ ਸਰਕਾਰ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਨੂੰ ਸਮਰਪਿਤ ਯੂਨੀਵਰਸਿਟੀ ਸਥਾਪਿਤ ਕਰਨ ਦੀ ਸ਼ਲਾਘਾ ਕਰਦਿਆਂ ਔਜਲਾ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕੇਂਦਰ ਸਰਕਾਰ ਕੇਂਦਰੀ ਯੂਨੀਵਰਸਿਟੀ ਦਾ ਤੋਹਫਾ ਅੰਮ੍ਰਿਤਸਰ ਵਾਸੀਆਂ ਨੂੰ ਦੇਵੇ।ਉਨ੍ਹਾਂ ਆਸ ਪ੍ਰਗਟਾਈ ਕਿ ਸ਼੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੇਂਦਰੀ ਯੂਨੀਵਰਸਿਟੀ ਦੇ ਦਰਜਾ ਮਿਲਣ ਕਾਰਨ ਧਾਰਮਿਕ ਰਾਜਧਾਨੀ ਵਜੋਂ ਜਾਣੀ ਜਾਂਦੀ ਅੰਮ੍ਰਿਤਸਰ ਦੀ ਪਵਿੱਤਰ ਧਰਤੀ ਸਿੱਖਿਆ ਦੇ ਕੇਂਦਰ ਵਜੋਂ ਵਿਕਸਤ ਹੋਵੇਗੀ ਤੇ ਕੇਂਦਰੀ ਫੰਡਾਂ ਕਾਰਨ ਜਿਥੇ ਯੂਨੀਵਰਸਿਟੀ ਦਾ ਸਰਵਪੱਖੀ ਵਿਕਾਸ ਤੇ ਗਿਆਨ ਭਰਪੂਰ ਖੋਜਾਂ ਹੋਣਗੀਆਂ ਉਥੇ ਹੀ ਅੰਤਰਰਾਸ਼ਟਰੀ ਮਿਆਰ ਦੀ ਸਿੱਖਿਆ ਹਾਸਲ ਕਰਨ ਲਈ ਕੌਮਾਂਤਰੀ ਪੱਧਰ ਤੇ ਸਿੱਖਿਆਰਥੀ ਅੰਮ੍ਰਿਤਸਰ ਪੁੱਜਣਗੇ।
 

Check Also

ਖ਼ਾਲਸਾ ਕਾਲਜ ਵਿਖੇ ਬੀ.ਏ.ਆਰ.ਸੀ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ …

Leave a Reply