Monday, September 28, 2026

ਡਾ. ਹਰਤਰਨ ਪਾਲ ਸਿੰਘ ਸੈਣੀ ਨੇ ਮੁੱਖ ਖੇਤੀ ਬਾੜੀ ਅਫਸ਼ਰ ਪਠਾਨਕੋਟ ਦਾ ਅਹੁੱਦਾ ਸੰਭਾਲਿਆ

PPN1202201907ਪਠਾਨਕੋਟ, 12 ਫਰਵਰੀ (ਪੰਜਾਬ ਪੋਸਟ ਬਿਊਰੋ) – ਡਾ. ਹਰਤਰਨ ਪਾਲ ਸਿੰਘ ਸੈਣੀ ਨੇ ਮੁੱਖ ਖੇਤੀਬਾੜੀ ਅਫਸ਼ਰ ਪਠਾਨਕੋਟ ਦਾ ਅਹੁੱਦਾ ਸੰਭਾਲ ਲਿਆ ਹੈ।ਇਸ ਤੋਂ ਪਹਿਲਾ ਉਹ ਜਿਲ੍ਹਾ ਹੁਸਿਆਰਪੁਰ ਦੇ ਬਲਾਕ ਮੁਕੇਰੀਆਂ ਵਿਖੇ ਬਲਾਕ ਖੇੇਤੀਬਾੜੀ ਅਫਸਰ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ।ਤਰੱਕੀ ਤੋਂ ਬਾਅਦ ਹੁਣ ਉਨ੍ਹਾਂ ਜਿਲ੍ਹਾ ਪਠਾਨਕੋਟ ਅਤੇ ਜਿਲ੍ਹਾ ਗੁਰਦਾਸਪੁਰ ਵਿਖੇ ਬਤੋਰ ਮੁੱਖ ਖੇਤੀਬਾੜੀ ਅਫਸ਼ਰ ਵਜੋਂ ਆਪਣਾ ਚਾਰਜ ਸੰਭਾਲਿਆ ਹੈ।ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾ ਵੀ ਉਹ ਜਿਲ੍ਹਾ ਪਠਾਨਕੋਟ ਵਿੱਚ ਬਤੋਰ ਖੇਤੀ ਬਾੜੀ ਅਫਸ਼ਰ ਅਤੇ ਖੇਤੀਬਾੜੀ ਵਿਕਾਸ ਅਫਸ਼ਰ ਵਜੋਂ ਲਗਾਤਾਰ 17 ਸਾਲ ਤੱਕ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ।ਉਨ੍ਹਾਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਵਿੱਚ ਖੇਤੀਬਾੜੀ ਵਿਭਾਗ ਦੀ ਸਮੂੱਚੀ ਟੀਮ ਵੱਲੋਂ ਬਹੁਤ ਹੀ ਵਧੀਆ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਇਸ ਨੂੰ ਭਵਿੱਖ ਵਿੱਚ ਹੋਰ ਵੀ ਵਧੀਆ ਕੀਤਾ ਜਾਵੇਗਾ।
ਇਸ ਮੋਕੇ ਡਾ. ਹਰਿੰਦਰ ਸਿੰਘ ਬੈਂਸ, ਡਾ. ਅਮਰੀਕ ਸਿੰਘ, ਡਾ. ਰਜਿੰਦਰ ਕੁਮਾਰ, ਗੁਰਦਿੱਤ ਸਿੰਘ, ਸੁਭਾਸ ਚੰਦਰ, ਹਰਪ੍ਰੀਤ ਸਿੰਘ, ਵਿਕਰਾਂਤ ਧਵਨ, ਮਨਪ੍ਰ੍ਰਤ ਸਿੰਘ, ਪਰਮਿੰਦਰ ਸਿੰਘ, ਚੰਦਨ, ਸੁਦੇਸ ਕੁਮਾਰ , ਰਾਜ ਕੁਮਾਰ, ਦੇਵ ਦੱਤ, ਡਾ. ਬਲਦੇਵ ਸਿੰਘ, ਪਿ੍ਰਤਪਾਲ ਸਿੰਘ, ਜਤਿੰਦਰ ਕੁਮਾਰ ਆਦਿ ਹਾਜ਼ਰ ਸਨ।

    

 

Check Also

ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ

ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …

Leave a Reply