ਅੰਮ੍ਰਿਤਸਰ, 12 ਫ਼ਰਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਕੀਤੀ ਗਈ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਪਾਤਸ਼ਾਹੀ ਦਸਵੀਂ ਹਾਜੀਰਤਨ ਬਠਿੰਡਾ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ।ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਜਗਤਾਰ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ। ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇਣ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਜਥੇਦਾਰ ਅਮਰੀਕ ਸਿੰਘ ਕੋਟਸ਼ਮੀਰ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ।ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ’ਤੇ ਫੁੱਲਾਂ ਦੀ ਭਰਵੀਂ ਵਰਖਾ ਕੀਤੀ ਗਈ। ਨਗਰ ਕੀਰਤਨ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਬੈਂਡ ਅਤੇ ਗਤਕਾ ਪਾਰਟੀਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਦਿਖਾਏ।ਇਸ ਤੋਂ ਇਲਾਵਾ ਵੱਖ-ਵੱਖ ਪੜਾਵਾਂ ’ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਉਥੇ ਹੀ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਦੇ ਕੇ ਨਿਵਾਜਿਆ।ਸ਼ਬਦ ਗੁਰੂ ਯਾਤਰਾ ਦੀ ਅਰੰਭਤਾ ਸਮੇਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਦੇ ਅੰਤਿ੍ਰੰਗ ਮੈਂਬਰ ਜਥੇਦਾਰ ਅਮਰੀਕ ਸਿੰਘ ਕੋਟਸ਼ਮੀਰ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਜੋਗਿੰਦਰ ਕੌਰ, ਰਾਜਵਿੰਦਰ ਸਿੰਘ ਸਿੱਧੂ ਸ਼ਹਿਰੀ ਪ੍ਰਧਾਨ ਅਕਾਲੀ ਦਲ, ਤੇਜਾ ਸਿੰਘ ਸਰਕਲ ਪ੍ਰਧਾਨ ਅਕਾਲੀ ਦਲ ਆਦਿ ਮੌਜੂਦ ਸਨ। ਇਸ ਮੌਕੇ ਸੰਗਤ ਨਾਲ ਪ੍ਰਚਾਰਕ ਸਾਹਿਬਾਨਾਂ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਗੁਰਮੀਤ ਸਿੰਘ ਬੁੱਟਰ, ਦੀਪਇੰਦਰ ਸਿੰਘ ਇੰਚਾਰਜ 85, ਨਿਰੰਜਨ ਸਿੰਘ ਸੁਪਰਵਾਈਜ਼ਰ, ਜਸਬੀਰ ਸਿੰਘ ਸਹਾਇਕ ਸੁਪਰਵਾਈਜ਼ਰ, ਗੁਰਬਖ਼ਸ਼ ਸਿੰਘ ਮੈਨੇਜਰ, ਮੁਕੰਦ ਸਿੰਘ ਗੁਰਦੁਆਰਾ ਇੰਸਪੈਕਟਰ, ਬੀਬੀ ਬਲਵਿੰਦਰ ਕੌਰ ਸ਼ਹਿਰ ਪ੍ਰਧਾਨ ਇਸਤਰੀ ਵਿੰਗ ਅਕਾਲੀ ਦਲ, ਸ੍ਰੀ ਸਰੂਪ ਚੰਦ ਸਿੰਗਨਾ, ਬੀਬੀ ਦਵਿੰਦਰ ਕੌਰ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ, ਅਵਤਾਰ ਸਿੰਘ ਪ੍ਰਧਾਨ ਬਾਬਾ ਦੀਪ ਸਿੰਘ ਜਥੇਬੰਦੀ, ਇਕਬਾਲ ਸਿੰਘ, ਭਰਪੂਰ ਸਿੰਘ ਸਾਬਕਾ ਮੀਤ ਸਕੱਤਰ ਤੋਂ ਇਲਾਵਾ ਪ੍ਰਚਾਰਕ ਭਾਈ ਗੁਰਮੀਤ ਸਿੰਘ, ਭਾਈ ਅੰਮ੍ਰਿਤਪਾਲ ਸਿੰਘ, ਭਾਈ ਗੁਰਦੇਵ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।
Check Also
ਅੰਮ੍ਰਿਤਸਰ ਜਿਲ੍ਹੇ ਦੇ ਸਮੂਹ ਕਾਲਜਾਂ ਵਿੱਚ ਨੌਜਵਾਨਾਂ ਦੀ ਵੋਟਰ ਰਜਿਸਟ੍ਰੇਸ਼ਨ ਲਈ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ
9 ਸਤੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਵੇਗਾ ਵਿਸ਼ੇਸ਼ ਮੈਗਾ ਈਵੈਂਟ ਅੰਮ੍ਰਿਤਸਰ, 7 …
Punjab Post Daily Online Newspaper & Print Media