ਅੰਮ੍ਰਿਤਸਰ, 12 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਧੰਨ-ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਦਿਹਾੜੇ ਸਬੰਧੀ ਚੜ੍ਹਦੀ ਕਲਾ ਸੇਵਕ ਸਭਾ (ਰਜਿ:) ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਨਿਸ਼ਕਾਮ ਸੇਵਕ (ਜੱਥਾ) ਬੀਬੀਆਂ ਵਲੋਂ ਗਿਆਰਵਾਂ ਮਹਾਨ ਗੁਰਮਤਿ ਸਮਾਗਮ ਸਥਾਨਕ ਚੌਕ ਬਾਬਾ ਭੌੜੀ ਵਿਖੇ ਕਰਵਾਇਆ ਗਿਆ।ਗੁਰਮਤਿ ਸਮਾਗਮ `ਚ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਸੰਤ ਬਾਬਾ ਸੁਖਦੇਵ ਸਿੰਘ ਡੇਰਾ ਰੁੰਮੀ ਅਤੇ ਗਿਆਨੀ ਗੁਰਮਿੰਦਰ ਸਿੰਘ ਗ੍ਰੰਥੀ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਬਾਬਾ ਦੀਪ ਸਿੰਘ ਜੀ ਦੇ ਜੀਵਨ `ਤੇ ਚਾਨਣਾ ਪਾਇਆ।ਰਾਗੀ ਜਥਿਆਂ ਨੇ ਧੁਰ ਕੀ ਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਸੁਸਾਇਟੀ ਦੇ ਮੁੱਖ ਸੇਵਾਦਾਰ ਸੰਦੀਪ ਸਿੰਘ ਸ਼ੈਰੀ ਨੇ ਸੰਤਾਂ ਮਹਾਂਪੁਰਸ਼ਾਂ, ਰਾਗੀ ਜਥਿਆਂ, ਧਾਰਮਿਕ, ਸਮਾਜਿਕ ਤੇ ਰਾਜਨੀਤਕ ਸਖ਼ਸ਼ੀਅਤਾਂ ਨੂੰ ਸਨਮਾਨਿਤ ਕੀਤਾ।ਉਨ੍ਹਾਂ ਕਿਹਾ ਕਿ ਬਾਬਾ ਦੀਪ ਸਿੰਘ ਜੀ ਮਹਾਨ ਸੂਰਬੀਰ ਯੋਧੇ ਅਤੇ ਕਹਿਣੀ ਤੇ ਕਥਨੀ ਦੇ ਪੂਰੇ ਸਨ। ਇਸ ਮੌਕੇ ਮੈਂਬਰ ਸ਼ੋ੍ਰਮਣੀ ਕਮੇਟੀ ਬਾਵਾ ਸਿੰਘ ਗੁਮਾਨਪੁਰਾ, ਰਜਿੰਦਰ ਸਿੰਘ ਮਹਿਤਾ, ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਯੂਥ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ, ਸਾਬਕਾ ਕੌਂਸਲਰ ਅਮਰਬੀਰ ਸਿੰਘ ਢੋਟ, ਕੌਂਸਲਰ ਜਗਦੀਪ ਸਿੰਘ ਨਰੂਲਾ, ਪ੍ਰਗਟ ਸਿੰਘ ਧੁੰਨਾ, ਬੀਬੀ ਭੋਲੀ, ਲੋਕ ਇਨਸਾਫ਼ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਬੱਬੀ, ਸ਼ਹਿਰੀ ਪ੍ਰਧਾਨ ਵਰਿੰਦਰ ਸਿੰਘ ਰਟੌਲ, ਪ੍ਰੈਸ ਸਕੱਤਰ ਫੁਲਜੀਤ ਸਿੰਘ ਵਰਪਾਲ, ਜਸਵਿੰਦਰ ਸਿੰਘ ਸ਼ੇਰਗਿੱਲ, ਬਿੱਲਾ ਆਰੇਵਾਲਾ, ਗੁਰਜੀਤ ਸਿੰਘ ਭੁੱਲਰ, ਪਰਮਜੀਤ ਸਿੰਘ ਭੁੱਲਰ, ਕੁਲਵਿੰਦਰ ਸਿੰਘ ਭੁੱਲਰ, ਸਤਨਾਮ ਸਿੰਘ ਰੈਮਸਨ ਮੋਟਰ ਵਾਲੇ, ਕਰਨਬੀਰ ਸਿੰਘ, ਵਿਕਰਮਜੀਤ ਸਿੰਘ, ਮਧੂਸੂਦਨ ਸਿੰਘ, ਜਸਜੋਤ ਸਿੰਘ ਅਤੇ ਬੋਬੀ ਧੰਜਲ ਦੇ ਇਲਾਵਾ ਸਮੂਹ ਇਲਾਕਾ ਨਿਵਾਸੀ ਸੰਗਤਾਂ ਨੇ ਹਾਜ਼ਰੀਆਂ ਭਰੀਆਂ।ਗੁਰੂ ਕੇ ਲੰਗਰ ਅਤੁੱਟ ਵਰਤੇ।