ਅੰਮ੍ਰਿਤਸਰ, 13 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਅਰੰਭੀ ਗਈ ਸ਼ਬਦ ਗੁਰੂ ਯਾਤਰਾ ਪੰਜਾਬ ਦੇ ਵੱਖ-ਵੱਖ ਪਿੰਡਾਂ, ਸ਼ਹਿਰਾਂ ਤੇ ਨਗਰਾਂ ਵਿੱਚ ਦੀ ਹੁੰਦੀ ਹੋਈ ਰਾਤ ਦੇ ਵਿਸ਼ਰਾਮ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਪੁੱਜੀ ਸੀ।ਇਹ ਯਾਤਰਾ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਆਪਣੇ ਅਗਲੇ ਪੜਾਅ ਗੁਰਦੁਆਰਾ ਸੂਲੀਸਰ ਸਾਹਿਬ ਪਾਤਸ਼ਾਹੀ ਨੌਵੀਂ ਕੋਟ ਧਰਮੂ ਮਾਨਸਾ ਲਈ ਰਵਾਨਾ ਹੋਈ।ਸ਼ਬਦ ਗੁਰੂ ਯਾਤਰਾ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਫਤਹਿਗੜ੍ਹ ਨੌ ਅਬਾਦ, ਗੁਰੂ ਕਾਸ਼ੀ ਯੂਨੀਵਰਸਿਟੀ, ਜਗ੍ਹਾ ਰਾਮ ਤੀਰਥ, ਬਹਿਣੀਵਾਲ, ਬਣਾਵਾਲਾ, ਤਲਵੰਡੀ ਅਕਲੀਆਂ, ਮੂਸਾ, ਗਾਗੇਵਾਲ, ਘਰਾਂਗਣਾ, ਦੂਲੋਵਾਲ ਤੋਂ ਹੁੰਦੀ ਹੋਈ ਰਾਤ ਗੁਰਦੁਆਰਾ ਸੂਲੀਸਰ ਸਾਹਿਬ ਮਾਨਸਾ ਵਿਖੇ ਵਿਸ਼ਰਾਮ ਕਰੇਗੀ।
ਨਗਰ ਕੀਰਤਨ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਬੈਂਡ ਅਤੇ ਗਤਕਾ ਪਾਰਟੀਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਦਿਖਾਏ।ਇਸ ਤੋਂ ਇਲਾਵਾ ਵੱਖ-ਵੱਖ ਪੜਾਵਾਂ ’ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਉਥੇ ਹੀ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਦੇ ਕੇ ਨਿਵਾਜਿਆ, ਉਥੇ ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ’ਤੇ ਫੁੱਲਾਂ ਦੀ ਭਰਵੀਂ ਵਰਖਾ ਕੀਤੀ ਗਈ।
ਸ਼ਬਦ ਗੁਰੂ ਯਾਤਰਾ ਦੀ ਅਰੰਭਤਾ ਸਮੇਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਦੇ ਅੰਤਿ੍ਰੰਗ ਮੈਂਬਰ ਜਥੇਦਾਰ ਅਮਰੀਕ ਸਿੰਘ ਕੋਟਸ਼ਮੀਰ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਮਨਜੀਤ ਸਿੰਘ ਬੱਪੀਆਣਾ, ਗੁਰਤੇਜ ਸਿੰਘ ਢੱਡੇ, ਭਾਈ ਜਗਸੀਰ ਸਿੰਘ ਮਾਂਗੇਆਣਾ ਤੇ ਜੀਤ ਮਹਿੰਦਰ ਸਿੰਘ ਵਿਧਾਇਕ ਤਲਵੰਡੀ ਸਾਬੋ ਆਦਿ ਮੌਜੂਦ ਸਨ। ਇਸ ਮੌਕੇ ਸੰਗਤ ਨਾਲ ਪ੍ਰਚਾਰਕ ਸਾਹਿਬਾਨਾਂ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਗੁਰਮੀਤ ਸਿੰਘ ਬੁੱਟਰ, ਦੀਪਇੰਦਰ ਸਿੰਘ ਇੰਚਾਰਜ 85, ਨਿਰੰਜਨ ਸਿੰਘ ਸੁਪਰਵਾਈਜ਼ਰ, ਜਸਬੀਰ ਸਿੰਘ ਗੋਰਾ ਸਹਾਇਕ ਸੁਪਰਵਾਈਜ਼ਰ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਕਰਨ ਸਿੰਘ, ਹੈੱਡ ਗ੍ਰੰਥੀ ਗਿਆਨੀ ਗੁਰਦੇਵ ਸਿੰਘ, ਭੋਲਾ ਸਿੰਘ ਇੰਚਾਰਜ ਸਬ-ਆਫ਼ਿਸ ਧਰਮ ਪ੍ਰਚਾਰ ਤਖ਼ਤ ਸ੍ਰੀ ਦਮਦਮਾ ਸਾਹਿਬ, ਸੁਖਵੀਰ ਸਿੰਘ ਚੱਡਾ, ਰਣਜੀਤ ਸਿੰਘ, ਭਾਈ ਹਰਪ੍ਰੀਤ ਸਿੰਘ, ਪ੍ਰਚਾਰਕ ਭਾਈ ਮੋਹਣ ਸਿੰਘ, ਭਾਈ ਗੁਰਮੇਲ ਸਿੰਘ ਤੇ ਗੁਰਦੇਵ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।ਜ਼ਿਕਰਯੋਗ ਹੈ ਕਿ ਸ਼ਬਦ ਗੁਰੂ ਯਾਤਰਾ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਕੀਤੀ ਗਈ ਸੀ।
Check Also
ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ
ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …