ਅੰਮ੍ਰਿਤਸਰ, 13 ਫਰਵਰੀ (ਪੰਜਾਬ ਪੋਸਟ- ਜਗਦੀਪ ਸਿੰਘ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੀ ਗਰਾਊਂਡ ਵਿੱਚ ਪ੍ਰੀ-ਪ੍ਰਾਇਮਰੀ ਕਲਾਸਾਂ ਦੇ ਬੱਚਿਆਂ ਲਈ ਸਲਾਨਾ ਖੇਡ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਨਰਸਰੀ ਦੇ ਬੱਚਿਆਂ ਨੇ ਸਟੇਸ਼ਨਰੀ ਸ਼ਾਪਿੰਗ, ਯੂ.ਕੇ.ਜੀ ਦੇ ਬੱਚਿਆਂ ਨੇ ਲੈਮਨ-ਸਪੂਨ ਰੇਸ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ।ਪਹਿਲੀ ਜਮਾਤ ਦੇ ਬੱਚਿਆਂ ਨੇ ‘ਰੋਪ-ਸਕਿਪਿੰਗ’ ਦਾ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕੀਤਾ । ਡਾਇਰੈਕਟਰ/ਪ੍ਰਿੰਸੀਪਲ ਡਾ. ਧਰਮਵੀਰ ਸਿੰਘ ਨੇ ਜੇਤੂ ਬੱਚਿਆਂ ਨੂੰ ਮੈਡਲ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ।ਉਨ੍ਹਾਂ ਨੇ ਬੱਚਿਆਂ ਨੂੰ ਖੇਡਾਂ ਦੇ ਨਾਲ ਨਾਲ ਪੜ੍ਹਾਈ ਵਿੱਚ ਵੀ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਇਹ ਖੇਡ ਮੁਕਾਬਲੇ ਖੇਡ ਸੁਪਰਵਾਈਜ਼ਰ ਸ੍ਰੀਮਤੀ ਅੰਮ੍ਰਿਤਪਾਲ ਕੌਰ, ਮੁੱਖ ਅਧਿਆਪਕਾ ਸ੍ਰੀਮਤੀ ਕਿਰਨਜੋਤ ਕੌਰ, ਖੇਡ ਅਧਿਆਪਕ ਸ੍ਰੀਮਤੀ ਜੋਤੀ ਦੀ ਅਗਵਾਈ ਹੇਠ ਕਰਵਾਏ ਗਏ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media